19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਵੱਖ-ਵੱਖ ਜਥੇਬੰਦੀ ਦੇ ਆਗੂਆਂ ਨੇ ਧਰਨਾ ਲਗਾ ਕੇ ਕਬਜ਼ਾ ਵਾਰੰਟ ਰੋਕਿਆ <br/>

Ad Position 21
No active advertisement
ਅਜੀਤ ਡੈਸਕ 23-12-2025
ਸ਼ਹਿਣਾ, 22 ਦਸੰਬਰ (ਸੁਰੇਸ਼ ਗੋਗੀ)-ਟੋਲ ਪਲਾਜ਼ਾ ਨੇੜੇ ਪਿੰਡ ਜਗਜੀਤਪੁਰਾ ਦੀ ਜ਼ਮੀਨ ਦਾ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਦਾ ਮਸਲਾ ਮਾਣਯੋਗ ਅਦਾਲਤ ਵਿਚ ਹੈ | ਜਦੋਂ ਵੀ ਕਬਜ਼ਾ ਵਰੰਟ ਦੀ ਗੱਲ ਆਉਂਦੀ ਹੈ ਸਾਰੀਆਂ ਹੀ ਜਥੇਬੰਦੀਆਂ ਇਕ ਮੰਚ 'ਤੇ ਇਕੱਠੀਆਂ ਹੋ ਕੇ ਉਸ ਦਾ ਡਟ ਕੇ ਵਿਰੋਧ ਕਰਦੀਆਂ ਹਨ | ਅੱਜ ਵੀ ਜਥੇਬੰਦੀਆਂ ਵਲੋਂ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਗਟ ਕੀਤਾ ਗਿਆ | ਕਬਜ਼ਾ ਵਰੰਟ ਰੋਕਣ ਲਈ ਲੱਗੇ ਧਰਨੇ ਵਿਚ ਚਮਕੌਰ ਸਿੰਘ ਨੈਣੇਵਾਲ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕਮਲਜੀਤ ਕੌਰ ਜ਼ਿਲ੍ਹਾ ਪ੍ਰਧਾਨ, ਦਰਸ਼ਨ ਸਿੰਘ ਭੈਣੀ ਮਹਿਰਾਜ ਸੀਨੀਅਰ ਮੀਤ ਪ੍ਰਧਾਨ, ਜਰਨੈਲ ਸਿੰਘ ਬਦਰਾ ਜ਼ਿਲ੍ਹਾ ਸਕੱਤਰ, ਗੁਰਚਰਨ ਸਿੰਘ ਭਦੌੜ ਬਲਾਕ ਪ੍ਰਧਾਨ, ਦਰਸ਼ਨ ਸਿੰਘ ਉੱਗੋਕੇ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਚਰਨਜੀਤ ਸਿੰਘ ਚੰਨੀ ਉੱਗੋਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਆਦਿ ਆਗੂਆਂ ਨੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਇਸ ਜ਼ਮੀਨ ਦਾ ਕਬਜ਼ਾ ਵਰੰਟ ਨਹੀਂ ਹੋਣ ਦਿੱਤਾ ਜਾਵੇਗਾ | ਸਮੁੱਚੀਆਂ ਜਥੇਬੰਦੀਆਂ ਇਨ੍ਹਾਂ ਕਿਸਾਨਾਂ ਦੇ ਨਾਲ ਹਨ | ਇਸ ਮੌਕੇ ਨਾਜਰ ਸਿੰਘ ਪ੍ਰਧਾਨ, ਮਲਕੀਤ ਸਿੰਘ, ਬਲੌਰ ਸਿੰਘ ਛੰਨਾ, ਜਰਨੈਲ ਸਿੰਘ ਜਵੰਦਾ, ਲਖਵੀਰ ਕੌਰ ਧਨੌਲਾ, ਕਿ੍ਸ਼ਨ ਛੰਨਾ, ਜਗਤਾਰ ਸਿੰਘ ਢਿਲਵਾਂ, ਹਰੀ ਸਿੰਘ ਭਗਤਪੁਰਾ, ਸੰਦੀਪ ਕੌਰ ਪੱਤੀ, ਬਿੰਦਰਪਾਲ ਭਦੌੜ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 49ਵੀਂ ਜੂਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ 'ਚ ਕਰਨਵੀਰ ਸਿੰਘ ਨੇ ਤਾਂਬੇ ਦਾ ਤਗਮਾ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਰੌਸ... ਅਗਲੀ ਖ਼ਬਰ ਕਾਂਗਰਸ ਪਾਰਟੀ ਕੇਂਦਰ ਸਰਕਾਰ ਵਲੋਂ ਮਨਰੇਗਾ ਨੂੰ ਖ਼ਤਮ ਕਰਨ ਦੀਆਂ ਸਕੀਮਾਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ-ਗੁਰਮੇਲ ਸਿੰਘ...
Ad Position 24