ਰੂੜੇਕੇ ਕਲਾਂ, 22 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਨਵਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗਤਕਾ ਪਾਰਟੀਆਂ ਨੇ ਸ਼ਾਸਤਰ ਵਿੱਦਿਆ ਦੇ ਜੌਹਰ ਦਿਖਾਏ | ਪਿੰਡ ਵਾਸੀਆਂ ਵਲੋਂ ਸੰਗਤਾਂ ਲਈ ਲੰਗਰ ਲਗਾਏ | ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਦੀਆਂ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ |