ਭਦੌੜ, 23 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤ ਇੰਦਰ ਸਿੰਘ ਅਤੇ ਡਿਪਟੀ ਡੀ.ਓ. ਬਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪੀ.ਐਮ. ਸ੍ਰੀ ਹਾਈ ਸਕੂਲ ਜੁਮਲਾ ਮਲਕਾਨ ਵਿਖੇ ਜ਼ਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਸਰਕਾਰੀ ਹਾਈ ਸਕੂਲ ਜੰਗੀਆਣਾ ਦੀ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੁਜ਼ੀਸ਼ਨਾਂ ਹਾਸਲ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਸਕੂਲ ਦੇ ਮੁੱਖ ਅਧਿਆਪਕ ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ਦੌਰਾਨ ਸਕੂਲ ਦੀ ਖਿਡਾਰਨ ਅਮਰਜੋਤ ਕੌਰ 40 ਕਿੱਲੋ ਵਿਚੋਂ ਗੋਲਡ ਮੈਡਲ ਅਤੇ ਹਰਮਨ ਸ਼ਰਮਾ ਨੇ 45 ਕਿੱਲੋ ਵਿਚੋਂ ਸਿਲਵਰ ਦਾ ਮੈਡਲ ਜਿੱਤ ਕੇ ਆਪਣਾ ਸਕੂਲ ਦਾ ਮਾਣ ਵਧਾਇਆ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਗਦੀਸ਼ ਸਿੰਘ, ਰੇਸ਼ਮ ਸਿੰਘ, ਮਾ: ਸੰਜੀਵ ਕੁਮਾਰ, ਜਸਵਿੰਦਰ ਸਿੰਘ, ਮੈਡਮ ਅਮਨਦੀਪ ਕੌਰ, ਅਮਨਦੀਪ ਕੌਰ, ਸੰਦੀਪ ਕੁਮਾਰ, ਦੀਕਸ਼ਾ ਅਤੇ ਅੰਮਿ੍ਤ ਪਾਲ ਸਿੰਘ ਹਾਜ਼ਰ ਸਨ |