09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਹੋਲੀ ਏਾਜਲਸ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਕਰਵਾਈ <br/>

Ad Position 21
repet_subhas-goyals [Copy P29]
ਤਪਾ ਦੇ ਹੋਲੀ ਏਾਜਲਸ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਮੌਕੇ ਦਾ ਦਿ੍ਸ਼ | ਤਸਵੀਰ : ਵਿਜੇ ਸ਼ਰਮਾ <br/> 24-12-2025
ਤਪਾ ਮੰਡੀ, 23 ਦਸੰਬਰ (ਵਿਜੇ ਸ਼ਰਮਾ)-ਸਥਾਨਕ ਹੋਲੀ ਏਾਜਲਸ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ, ਜਿਸ ਵਿਚ ਪ੍ਰੀ ਨਰਸਰੀ ਤੋਂ ਪੰਜਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਵੱਖ-ਵੱਖ ਦੌੜਾਂ ਵਿਚ ਹਿੱਸਾ ਲਿਆ, 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ਖੋ-ਖੋ ਵਿਚ ਹਿੱਸਾ ਲਿਆ ਅਤੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਟਗ ਆਫ਼ ਵਾਰ (ਰੱਸਾਕਸ਼ੀ), ਬੈਡਮਿੰਟਨ ਅਤੇ ਵਾਲੀਬਾਲ ਦਾ ਆਯੋਜਨ ਕੀਤਾ ਗਿਆ | ਇਸ ਦੇ ਨਾਲ ਹੀ ਆਪਣੇ ਖੇਤਰ ਦੇ ਕੁੱਝ ਪ੍ਰਸਿੱਧ ਖਿਡਾਰੀਆਂ-ਐਥਲੀਟਾਂ ਨੂੰ ਵੀ ਮੁੱਖ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਰਿੰਦਰ ਕੁਮਾਰ (ਏਸ਼ੀਅਨ ਐਥਲੀਟ), ਨਿਰਮਲ ਸਿੰਘ ਕਾਟੀ (ਨੈਸ਼ਨਲ ਐਥਲੀਟ) ਆਦਿ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਰਣਧੀਰ ਕੌਰ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ ਕਿ ਇਹ ਕਿਵੇਂ ਸਾਡੇ ਸਰੀਰਕ ਵਿਕਾਸ ਨੂੰ ਬਿਹਤਰ ਬਣਾਉਣ ਵਿਚ ਅਹਿਮ ਰੋਲ ਅਦਾ ਕਰਦੀਆਂ ਹਨ | ਮੁੱਖ ਮਹਿਮਾਨਾਂ ਦਾ ਸਕੂਲ ਪਹੁੰਚਣ 'ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਗਏ | ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ੋਕ ਮਿੱਤਲ, ਉਮੇਸ਼ ਮਿੱਤਲ, ਲੱਕੀ ਮਿੱਤਲ ਤੋਂ ਇਲਾਵਾ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੀ.ਜੀ.ਐੱਸ. ਵਰਲਡ ਸਕੂਲ ਵਿਖੇ ਸ਼ਹਾਦਤ- ਏ-ਸਫ਼ਰ ਸ਼ਹੀਦੀ ਦਿਵਸ ਮਨਾਇਆ <br/> ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24