08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਤਪਾ ਮੰਡੀ, 23 ਦਸੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਜੈਮਲ ਸਿੰਘ ਵਾਲਾ ਵਿਖੇ ਸਿੱਖ ਇਤਿਹਾਸ ਦੇ ਮਹਾਨ ਅਧਿਆਇ ਸਫ਼ਰ-ਏ-ਸ਼ਹਾਦਤ ਦੀ ਯਾਦ ਵਿਚ ਇਕ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਨਾਲ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਸਟਾਫ਼ ਨੇ ਸ਼ਰਧਾ ਅਤੇ ਆਸਥਾ ਨਾਲ ਭਾਗ ਲਿਆ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਸ਼ਬਦ, ਕਵਿਤਾਵਾਂ ਅਤੇ ਧਾਰਮਿਕ ਰਚਨਾਵਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਰਾਹੀਂ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਅਤੇ ਉਨ੍ਹਾਂ ਦੇ ਮਹਾਨ ਸ਼ਹੀਦੀ ਨੂੰ ਯਾਦ ਕੀਤਾ ਗਿਆ | ਬੱਚਿਆਂ ਦੀਆਂ ਕਵਿਤਾਵਾਂ ਨੇ ਸਾਰੇ ਹਾਜ਼ਰੀਨਾਂ ਨੂੰ ਭਾਵੁਕ ਕਰ ਦਿੱਤਾ | ਇਸ ਮੌਕੇ ਅਧਿਆਪਕਾਂ ਵਲੋਂ ਸਫ਼ਰ-ਏ-ਸ਼ਹਾਦਤ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਸਿੱਖ ਇਤਿਹਾਸ ਵਿਚ ਇਸ ਮਹਾਨ ਅਧਿਆਇ ਦੀ ਮਹੱਤਤਾ 'ਤੇ ਰ”ਸ਼ਨੀ ਪਾਈ ਅਤੇ ਵਿਦਿਆਰਥੀਆਂ ਨੂੰ ਸੱਚ, ਧਰਮ ਅਤੇ ਹੌਸਲੇ ਦੇ ਰਸਤੇ 'ਤੇ ਤੁਰਨ ਦੀ ਪੇ੍ਰਰਨਾ ਦਿੱਤੀ | ਸਮਾਗਮ ਦੌਰਾਨ ਸਕੂਲ ਦੇ ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਫ਼ਰ-ਏ-ਸ਼ਹਾਦਤ ਸਾਨੂੰ ਆਪਣੇ ਧਰਮ, ਇਤਿਹਾਸ ਅਤੇ ਸੰਸਕਾਰਾਂ ਨਾਲ ਜੁੜੇ ਰਹਿਣ ਦੀ ਸਿੱਖਿਆ ਦਿੰਦਾ ਹੈ | ਉਨ੍ਹਾਂ ਨੇ ਅਜਿਹੇ ਸਮਾਗਮਾਂ ਦੀ ਮਹੱਤਤਾ ਉਜਾਗਰ ਕਰਦੇ ਹੋਏ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਛਾਪਾ ਵਿਖੇ ਮਾਤਾ ਗੁਜਰੀ ਤੇ ਚਾਰੇ ਸਾਹਿਬਜ਼ਾਦਿਆਂ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪਿੰਡ ਉੱਗੋਕੇ ਵਿਖੇ ਅੱਖਾਂ ਦਾ ਕੈਂਪ ਲਗਾਇਆ <br/>
Ad Position 24