08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪਿੰਡ ਛਾਪਾ ਵਿਖੇ ਮਾਤਾ ਗੁਜਰੀ ਤੇ ਚਾਰੇ ਸਾਹਿਬਜ਼ਾਦਿਆਂ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ <br/>

Ad Position 21
repet_subhas-goyals [Copy P29]
ਛਾਪਾ ਵਿਖੇ ਮਹਾਨ ਸ਼ਹੀਦਾਂ ਦੀ ਯਾਦ 'ਚ ਕੀਰਤਨ ਕਰਦੇ ਹੋਏ ਸ: ਜੱਸਾ ਸਿੰਘ ਆਹਲੂਵਾਲੀਆ ਗੁਰਮਤਿ ਸੰਗੀਤ ਵਿਦਿਆਲਾ ਕਾਲਾਮਾਲਾ ਸਾਹਿਬ ਦੇ ਵਿਦਿਆਰਥੀ | ਤਸਵੀਰ : ਅਵਤਾਰ ਸਿੰਘ ਅਣਖੀ <br/> 24-12-2025
ਮਹਿਲ ਕਲਾਂ, 23 ਦਸੰਬਰ (ਅਵਤਾਰ ਸਿੰਘ ਅਣਖੀ)-ਗਊਸ਼ਾਲਾ ਛਾਪਾ (ਬਰਨਾਲਾ) ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜ਼ਰ ਕੌਰ ਜੀ, ਚਾਰੇ ਸਾਹਿਬਜ਼ਾਦਿਆਂ ਅਤੇ ਮਹਾਨ ਸੂਰਬੀਰ ਜੋਧਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਵਿਸ਼ਾਲ ਧਾਰਮਿਕ ਸਮਾਗਮ ਮੁੱਖ ਪ੍ਰਬੰਧਕ ਜਥੇਦਾਰ ਮੁਖ਼ਤਿਆਰ ਸਿੰਘ ਛਾਪਾ ਦੇ ਉੱਦਮ ਸਦਕਾ ਸਮੂਹ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ: ਜੱਸਾ ਸਿੰਘ ਆਹਲੂਵਾਲੀਆ ਗੁਰਮਤਿ ਸੰਗੀਤ ਵਿਦਿਆਲਾ ਕਾਲਾਮਾਲਾ ਸਾਹਿਬ ਛਾਪਾ ਦੇ ਵਿਦਿਆਰਥੀਆਂ ਨੇ ਕੀਰਤਨ ਦੁਆਰਾ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਿੱਜਦਾ ਕੀਤਾ | ਵਿਦਿਆਲਾ ਇੰਚਾਰਜ ਭਾਈ ਗੁਰਜੰਟ ਸਿੰਘ ਛੀਨੀਵਾਲ, ਭਾਈ ਬਲਵੰਤ ਸਿੰਘ ਮਹੇਰਨਾ, ਭਾਈ ਧਰਮਪਾਲ ਸਿੰਘ ਲੋਹਗੜ੍ਹ ਨੇ ਮਹਾਨ ਸੂਰਬੀਰ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਸਮੂਹ ਸੰਗਤਾਂ ਨੂੰ ਸ਼ਹੀਦੀ ਦਿਹਾੜੇ ਪਿੰਡ-ਪਿੰਡ ਸ਼ਰਧਾ ਸਤਿਕਾਰ ਨਾਲ ਮਨਾ ਕੇ ਨਵੀ ਪਨੀਰੀ ਨੂੰ ਗੁਰਮਤਿ 'ਚ ਪਰਪੱਕ ਬਣਾਉਣ ਅਤੇ ਸਮਾਜਿਕ ਕੁਰੀਤੀਆਂ ਦੇ ਖ਼ਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ | ਪ੍ਰਸਿੱਧ ਢਾਡੀ ਕਰਨੈਲ ਸਿੰਘ ਛਾਪਾ ਦੇ ਜਥੇ ਨੇ ਸੂਰਬੀਰ ਜੋਧਿਆਂ ਦੀਆਂ ਵਾਰਾਂ ਪੇਸ਼ ਕੀਤੀਆਂ | ਇਸ ਮੌਕੇ ਸਰਪੰਚ ਗੁਰਦੀਪ ਸਿੰਘ ਛਾਪਾ, ਭਾਈ ਜਸਵੀਰ ਸਿੰਘ ਮਾਣਕੀ, ਜਥੇ: ਮੁਖ਼ਤਿਆਰ ਸਿੰਘ ਛਾਪਾ, ਪਿ੍ਥੀ ਸਿੰਘ ਦਿਉਲ, ਦਰਸ਼ਨ ਸਿੰਘ ਮੰਡ, ਜਥੇ: ਬਲਦੇਵ ਸਿੰਘ, ਪੰਚ ਬਹਾਦਰ ਸਿੰਘ, ਸਵਰਨ ਸਿੰਘ, ਮੇਜਰ ਸਿੰਘ, ਹਰਜਿੰਦਰ ਸਿੰਘ ਫੀਡ ਵਾਲੇ, ਸੁਖਦੇਵ ਸਿੰਘ ਸੈਕਟਰੀ, ਬਾਬਾ ਬਖ਼ਸ਼ੀਸ਼ ਸਿੰਘ, ਬਾਬਾ ਧਰਮ ਸਿੰਘ, ਭੁਪਿੰਦਰ ਸਿੰਘ ਨਾਮਧਾਰੀ, ਬਿੱਲੂ ਸਿੰਘ ਛਾਪਾ, ਚੰਦ ਸਿੰਘ ਛਾਪਾ, ਕਿ੍ਸ਼ਨ ਸਿੰਘ ਛਾਪਾ, ਬੀਬੀ ਪਰਮਜੀਤ ਕੌਰ ਭੱਠਲ, ਬਲਦੇਵ ਸਿੰਘ ਚੁਹਾਣਕੇ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੈਡੀਮੇਡ ਐਸੋਸੀਏਸ਼ਨ ਵਲੋਂ ਕਰਵਾਇਆ ਸਾਲਾਨਾ ਸਮਾਗਮ <br/> ਅਗਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
Ad Position 24