09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਵਿਕਸਿਤ ਭਾਰਤ ਜੀ ਰਾਮ ਜੀ ਬਿਲ ਵਾਪਸ ਲੈਣ ਲਈ ਦਿੱਤਾ ਮੰਗ-ਪੱਤਰ <br/>

Ad Position 21
No active advertisement
ਦਿੜ੍ਹਬਾ ਵਿਖੇ ਵਿਕਸਿਤ ਭਾਰਤ ਜੀ ਰਾਮ ਜੀ ਬਿਲ ਵਾਪਸ ਲੈਣ ਲਈ ਮੰਗ ਪੱਤਰ ਦਿੰਦੇ ਹੋਏ | ਤਸਵੀਰ: ਹਰਬੰਸ ਸਿੰਘ ਛਾਜਲੀ <br/> 25-12-2025
ਦਿੜ੍ਹਬਾ ਮੰਡੀ, 24 ਦਸੰਬਰ (ਹਰਬੰਸ ਸਿੰਘ ਛਾਜਲੀ) - ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਕਮੇਟੀ ਬਲਾਕ ਵਲੋਂ ਐਸ.ਡੀ.ਐਮ. ਦੇ ਦਫ਼ਤਰ ਵਿਖੇ ਸੂਬਾ ਪ੍ਰਧਾਨ ਰਾਜ ਕੁਮਾਰ ਸਿੰਘ ਕਨਸੂਹਾ ਨੇ ਕਿਹਾ ਕਿ ਕੇਂਦਰ ਸਰਕਾਰ ਮਗਨਰੇਗਾ ਕਾਨੂੰਨ ਰੱਦ ਕਰ ਕੇ ਨਵੇਂ ਲਿਆਂਦੇ ਵਿਕਸਤ ਭਾਰਤ ਜੀ ਰਾਮ ਜੀ ਬਿਲ 2025 ਨੂੰ ਸਰਕਾਰ ਵਾਪਸ ਲੈ ਕੇ ਮੁੜ ਮਨਰੇਗਾ ਕਾਨੂੰਨ ਨੂੰ ਬਹਾਲ ਕਰੇ | ਕਿਉਂਕਿ ਇਹ ਕਿਰਤੀਆਂ ਦਾ ਬੁਨਿਆਦੀ ਹੱਕ ਖੋਹਣ ਵਾਲਾ ਅਤੇ ਦੇਸ਼ ਦੇ ਫੈਡਰਲ ਢਾਂਚੇ ਨੂੰ ਕਮਜ਼ੋਰ ਕਰਨ ਵਾਲਾ ਹੈ | ਪਹਿਲਾਂ ਮੰਗ ਆਧਾਰਿਤ ਕਾਨੂੰਨ ਸੀ | ਹੁਣ ਸਪਲਾਈ ਆਧਾਰਿਤ ਬਣਾ ਕੇ ਕੇਂਦਰ ਸਰਕਾਰ ਦੇ ਰਹਿਮੋ ਕਰਮ ਤੇ ਕਰ ਦਿੱਤਾ ਹੈ | ਮਨਰੇਗਾ ਵਰਕਰਾਂ ਦੀ ਹਮਾਇਤ ਤੇ ਆਏ ਇੰਟਰਨੈਸ਼ਨਲਿਸਟ ਡੈਮੋਕ੍ਰੇਟਿਕ ਪਲੇਟਫਾਰਮ (ਆਈ.ਡੀ.ਪੀ ) ਕੌਮੀ ਪ੍ਰਧਾਨ ਕਰਨੈਲ ਸਿੰਘ ਜਖੇਪਲ ਤੇ ਤਰਲੋਚਨ ਸਿੰਘ ਸੂਲਰ ਘਰਾਟ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਾਰਲੀਮੈਂਟ ਵਿਚ ਮਨਰੇਗਾ ਕਾਨੂੰਨ ਖ਼ਤਮ ਕਰ ਕੇ ਦੇਸ਼ ਦੇ ਹੇਠਲੇ ਵਰਗ ਦਾ ਸੰਵਿਧਾਨਕ ਹੱਕ ਖੋਹ ਲਿਆ ਹੈ | ਨਵਾਂ ਕਾਨੂੰਨ ਵਿਕਸਤ ਭਾਰਤ ਜੀ ਰਾਮ ਜੀ ਨੂੰ ਲਿਆ ਕੇ ਸੂਬਿਆਂ ਦਾ ਹੱਕ ਮਾਰਿਆ ਹੈ | ਇਸ ਮੌਕੇ ਖੁਸਵਿੰਦਰ ਕੌਰ ਸੂਲ੍ਹਰ, ਨਿਰਮਲ ਸਿੰਘ ਉਭਿਆ, ਰਿੰਪੀ ਰਾਣੀ ਖੇੜੀ ਨਾਗਾ, ਕਾਕਾ ਸਿੰਘ ਉਭਿਆ, ਲੱਖਾ ਸਿੰਘ ਢੰਡੋਲੀ ਕਲਾਂ, ਛੋਟਾ ਸਿੰਘ ਢੰਡੋਲੀ ਕਲਾਂ ਤੇ ਆਈ.ਡੀ.ਪੀ. ਦੇ ਬਲਾਕ ਪ੍ਰਧਾਨ ਚੰਦ ਸਿੰਘ ਰੋਗਲਾ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਛੀਨੀਵਾਲ ਕਲਾਂ ਵਿਖੇ ਭੱਠਾ ਮਜ਼ਦੂਰਾਂ ਨੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਕੋਟਧਰਮੂ ਸਕੂਲ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੱਢਿਆ <br/>
Ad Position 24