ਹੰਡਿਆਇਆ, 24 ਦਸੰਬਰ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਜੀਵਨਸਰ ਪਿੰਡ ਖੱੁਡੀ ਕਲਾਂ ਵਿਖੇ ਸਮੂਹ ਚਮਕੌਰ ਸਾਹਿਬ ਦੇ ਸ਼ਹੀਦਾਂ ਤੇ ਬਾਬਾ ਜੀਵਨ ਸਿੰਘ (ਭਾਈ ਜੈਤਾ) ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵਿਚ ਰਾਗੀ ਭਾਈ ਕੁਲਵੰਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਢਾਡੀ ਨਵਾਬ ਲਖਵੀਰ ਸਿੰਘ ਧੂੜਕੋਟ ਵਾਲਿਆਂ ਨੇ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਫੱੁਲਾਂ ਨਾਲ ਸਜਾਈ ਪਾਲਕੀ 'ਚ ਸਸ਼ੋਭਿਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਜੀਵਨਸਰ ਤੋਂ ਰਵਾਨਾ ਹੋ ਕੇ ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਸੰਗਤਸਰ ਸਾਹਿਬ, ਡੇਰਾ ਬਾਬਾ ਮਾਨ ਦਾਸ ਸਮੇਤ ਵੱਖ-ਵੱਖ ਪੱਤੀਆਂ ਵਿਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ | ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ ਵਿਚ ਮਹੰਤ ਮੱਘਰ ਦਾਸ, ਸਰਪੰਚ ਸਿਮਰਜੀਤ ਸਿੰਘ, ਪ੍ਰਧਾਨ ਲਖਵੀਰ ਸਿੰਘ ਲੱਖਾ, ਖ਼ਜ਼ਾਨਚੀ ਜਰਨੈਲ ਸਿੰਘ ਤੇ ਪ੍ਰਬੰਧਕ ਕਮੇਟੀ, ਗੁਰਪ੍ਰੀਤ ਸਿੰਘ ਖੱੁਡੀ, ਸੰਮਤੀ ਮੈਂਬਰ ਯਾਦਵਿੰਦਰ ਸਿੰਘ ਬਾਜਵਾ, ਸਾਬਕਾ ਚੇਅਰਪਰਸਨ ਸਰਬਜੀਤ ਕੌਰ, ਰਾਜ ਕਮਲ ਸਿੰਘ ਰਾਜੂ, ਜਗਸੀਰ ਸਿੰਘ ਖ਼ਾਲਸਾ, ਸਾਬਕਾ ਸਰਪੰਚ ਸਰਬਜੀਤ ਕੌਰ, ਪੰਚ ਜੋਰਾ ਸਿੰਘ, ਇੰਦਰ ਬਾਜਵਾ, ਗੁਰਨੈਬ ਸਿੰਘ ਬਾਜਵਾ, ਜਸਵਿੰਦਰ ਸਿੰਘ, ਮੱਖਣ ਸਿੰਘ, ਲਛਮਣ ਸਿੰਘ ਖੱੁਡੀ, ਲਛਮਣ ਸਿੰਘ ਟੋਨੀ, ਸਰਪੰਚ ਜਗਸੀਰ ਸਿੰਘ, ਸਾਬਕਾ ਸਰਪੰਚ ਰਾਜਿੰਦਰ ਸਿੰਘ, ਦਰਸ਼ਨ ਸਿੰਘ ਆਦਿ ਸਮੇਤ ਸੰਗਤਾਂ ਨੇ ਸ਼ਮੂਲੀਅਤ ਕੀਤੀ | ਹਰੇਕ ਪੜਾਅ 'ਤੇ ਸੰਗਤਾਂ ਲਈ ਲੰਗਰ ਲਗਾਏ ਗਏ ਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ |