09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਵਿਦਿਆਰਥੀ | ਅਜੀਤ ਤਸਵੀਰ <br/> 25-12-2025
ਬਰਨਾਲਾ, 24 ਦਸੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਮੂਲ ਮੰਤਰ ਦੇ ਉਚਾਰਣ ਨਾਲ ਕੀਤੀ ਗਈ | ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਚਾਰ ਸਾਹਿਬਜ਼ਾਦਿਆਂ ਦੇ ਇਤਿਹਾਸਕ ਸ਼ਹੀਦੀ ਸਫ਼ਰ ਨੂੰ ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਪੇਸ਼ ਕੀਤਾ ਗਿਆ | ਪਿ੍ੰਸੀਪਲ ਸਰਬਜੀਤ ਕੌਰ ਸਰਾਂ ਮੈਡਮ ਨੇ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਾਨੂੰ ਸੱਚ, ਧਰਮ ਅਤੇ ਇਨਸਾਫ਼ ਦੇ ਰਾਹ 'ਤੇ ਅਡੋਲ ਰਹਿਣ ਦੀ ਪੇ੍ਰਰਨਾ ਦਿੰਦੀ ਹੈ | ਇਸ ਮੌਕੇ ਮਿਊਜ਼ਿਕ ਅਧਿਆਪਕ ਕਰਨ, ਹਰਮਨਦੀਪ ਸਿੰਘ, ਪ੍ਰਬੰਧਕ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਸ.ਬੀ.ਐਸ. ਸਕੂਲ ਵਿਖੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਦੇ ਸਟਾਫ਼ ਨੇ ਲਾਇਆ ਦੁੱਧ ਦਾ ਲੰਗਰ <br/>
Ad Position 24