29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਨਸ਼ੇ ਕਰਨ ਵਾਲੇ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 26-12-2025
ਬਰਨਾਲਾ, 25 ਦਸੰਬਰ (ਰਾਜ ਪਨੇਸਰ)-ਸਥਾਨਕ ਛੱਜੂ ਰੌਸ਼ਨ ਦੇ ਕਾਰਖ਼ਾਨੇ ਕੋਲ ਨਸ਼ੇ 'ਚ ਟੱਲੀ ਦੋ ਜਣਿਆਂ ਨੂੰ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਕਰਨ ਵਾਲਿਆਂ ਅਤੇ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਹੋਏ ਹਨ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਦੀਪਕ ਕੁਮਾਰ, ਮਨਪ੍ਰੀਤ ਸਿੰਘ ਮੰਨੀ ਵਾਸੀਅਨ ਬਰਨਾਲਾ ਨਸ਼ੇ 'ਚ ਟੱਲੀ ਹਨ ਤੇ ਸੜਕ 'ਤੇ ਸ਼ਰ੍ਹੇਆਮ ਘੁੰਮ ਰਹੇ ਹਨ | ਪੁਲਿਸ ਵਲੋਂ ਗਿ੍ਫ਼ਤਾਰ ਕਰ ਕੇ ਇਨ੍ਹਾਂ ਦਾ ਡੋਪ ਟੈਸਟ ਕਰਵਾਇਆ ਗਿਆ ਜੋ ਕਿ ਪਾਜੀਟਿਵ ਆਇਆ | ਪੁਲਿਸ ਕਾਰਵਾਈ ਅਨੁਸਾਰ ਦੋਵੇਂ ਜਣਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸੜਕ ਦੁਰਘਟਨਾ 'ਚ ਮੋਟਰਸਾਈਕਲ ਚਾਲਕ ਦੀ ਮੌਤ ਅਗਲੀ ਖ਼ਬਰ ਸਨਾਵਰ ਇੰਟਰਨੈਸ਼ਨਲ ਸਕੂਲ ਧੌਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24