ਬਰਨਾਲਾ, 25 ਦਸੰਬਰ (ਨਰਿੰਦਰ ਅਰੋੜਾ)-ਹੰਡਿਆਇਆ ਚੌਕ ਬਰਨਾਲਾ ਨੇੜੇ ਸੜਕ ਦੁਰਘਟਨਾ 'ਚ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਪੱੁਤਰ ਬੂਟਾ ਸਿੰਘ ਵਾਸੀ ਅੱਕਾਵਾਲੀ (ਮਾਨਸਾ) ਆਪਣੇ ਮੋਟਰਸਾਈਕਲ ਪਰ ਸਵਾਰ ਹੋ ਕੇ ਬਰਨਾਲਾ ਤੋਂ ਆਪਣੇ ਪਿੰਡ ਜਾ ਰਿਹਾ ਸੀ | ਜਦੋਂ ਉਹ ਹੰਡਿਆਇਆ ਚੌਕ ਨਜ਼ਦੀਕ ਪਹੁੰਚਿਆਂ ਤਾਂ ਕਿਸੇ ਅਣਪਛਾਤੇ ਵਾਹਨ ਦੇ ਡਰਾਈਵਰ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਮੋਟਰਸਾਈਕਲ ਦੇ ਪਿੱਛੇ ਫੇਟ ਮਾਰ ਦਿੱਤੀ ਅਤੇ ਵਾਹਨ ਭਜਾ ਕੇ ਲੈ ਗਿਆ | ਲਵਪ੍ਰੀਤ ਸਿੰਘ ਦੀ ਮੌਕੇ ਪਰ ਹੀ ਮੌਤ ਹੋ ਗਈ ਅਤੇ ਮੋਟਰਸਾਈਕਲ ਵੀ ਕਾਫ਼ੀ ਨੁਕਸਾਨਿਆ ਗਿਆ | ਪੁਲਿਸ ਵਲੋਂ ਕਾਰਵਾਈ ਕਰਦਿਆਂ ਥਾਣਾ ਸਿਟੀ-2 ਬਰਨਾਲਾ ਵਿਖੇ ਮਿ੍ਤਕ ਲਵਪ੍ਰੀਤ ਸਿੰਘ ਦੇ ਪਿਤਾ ਬੂਟਾ ਸਿੰਘ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |