ਬਰਨਾਲਾ, 25 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਦੇ 50 ਵਾਰਡਾਂ ਦੀ ਹੱਦਬੰਦੀ ਅਤੇ ਰਿਜ਼ਰਵੇਸ਼ਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਨਗਰ ਨਿਗਮ ਬਰਨਾਲਾ ਦੇ ਕਮਿਸ਼ਨਰ ਸ਼੍ਰੀ ਟੀ.ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਨਗਰ ਨਿਗਮ ਬਰਨਾਲਾ, ਐਸ.ਡੀ.ਐਮ. ਦਫ਼ਤਰ ਬਰਨਾਲਾ, ਤਹਿਸੀਲ ਦਫ਼ਤਰ ਬਰਨਾਲਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਚ ਲਗਾ ਦਿੱਤੀਆਂ ਗਈਆਂ ਹਨ | ਉਨ੍ਹਾਂ ਬਰਨਾਲਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਉਕਤ ਨੋਟੀਫ਼ਿਕੇਸ਼ਨ ਸਬੰਧੀ ਆਪਣੇ ਕੋਈ ਵੀ ਇਤਰਾਜ਼/ਸੁਝਾਅ ਨਗਰ ਨਿਗਮ ਬਰਨਾਲਾ ਵਿਖੇ ਸਹਾਇਕ ਟਾਊਨ ਪਲੈਨਰ ਦੇ ਦਫ਼ਤਰ ਵਿਚ ਲਿਖਤੀ ਰੂਪ ਵਿਚ ਜਮ੍ਹਾ ਕਰਵਾਉਣ |