29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 26-12-2025
ਬਰਨਾਲਾ, 25 ਦਸੰਬਰ (ਰਾਜ ਪਨੇਸਰ)-ਸਥਾਨਕ ਦੁਸਹਿਰਾ ਗਰਾਊਾਡ ਵਿਖੇ ਦੋ ਵਿਅਕਤੀਆਂ ਨੂੰ 24 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਹੈਪੀ ਸਿੰਘ, ਜਗਤਾਰ ਸਿੰਘ ਵਾਸੀਅਨ ਬਰਨਾਲਾ ਦੁਸਹਿਰਾ ਗਰਾਊਾਡ ਵਿਖੇ ਬੈਠੇ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹਨ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਦੋਵੇਂ ਜਣਿਆਂ ਨੂੰ 24 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਕਰਦਾ ਇੱਕ ਵਿਅਕਤੀ ਕਾਬੂ ਅਗਲੀ ਖ਼ਬਰ ਐੱਸ.ਜੀ.ਐੱਨ. ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24