29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਪ੍ਰਭੂ ਯਿਸੂ ਮਸੀਹ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ <br/>

Ad Position 21
No active advertisement
ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਸਨਮਾਨਿਤ ਕਰਨ ਮੌਕੇ ਕਮੇਟੀ ਮੈਂਬਰ ਨਾਲ ਡਾ. ਬਾਲ ਚੰਦ ਬਾਂਸਲ ਅਤੇ ਹੋਰ | ਤਸਵੀਰ ਪ੍ਰਵੀਨ ਗਰਗ <br/> 26-12-2025
ਤਪਾ ਮੰਡੀ, 25 ਦਸੰਬਰ (ਪ੍ਰਵੀਨ ਗਰਗ)-ਸਵਰਗ ਦਾ ਰਾਹ ਚਰਚ ਕਮੇਟੀ ਵਲੋਂ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਸ਼ਰਧਾ ਨਾਲ ਅਗਰਵਾਲ ਧਰਮਸ਼ਾਲਾ ਵਿਖੇ ਮਨਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਜਿਨ੍ਹਾਂ ਦਾ ਪਾਸਟਰ ਸੁਖਵਿੰਦਰ ਮਸੀਹ, ਬੂਟਾ ਸਿੰਘ ਸਣੇ ਸਮੂਹ ਕਮੇਟੀ ਮੈਂਬਰਾਂ ਨੇ ਭਰਵਾਂ ਸਵਾਗਤ ਕੀਤਾ | ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਪਾਸਟਰ ਸੁਖਵਿੰਦਰ ਮਸੀਹ ਨੇ ਮਸੀਹ ਭਾਈਚਾਰੇ ਦੇ ਲੋਕਾਂ ਨੂੰ ਪ੍ਰਭੂ ਵਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬੱਚਿਆਂ ਵਲੋਂ ਪ੍ਰਭੂ ਯਿਸੂ ਮਸੀਹ ਦੇ ਜੀਵਨ ਨਾਲ ਸਬੰਧਿਤ ਆਈਟਮਾਂ ਪੇਸ਼ ਕੀਤੀਆਂ ਗਈਆਂ | ਸਵਰਗ ਦੇ ਰਾਹ ਚਰਚ ਦੇ ਸੰਚਾਲਕ ਪਾਸਟਰ ਸੁਖਵਿੰਦਰ ਮਸੀਹ ਵਲੋਂ ਹਾਜ਼ਰੀਨ ਨੂੰ ਪ੍ਰਭੂ ਯਿਸੂ ਮਸੀਹ ਦੇ ਜਨਮ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਦਿਵਸ ਮੌਕੇ ਸਾਰਿਆਂ ਨੂੰ ਪ੍ਰੇਮ ਤੇ ਭਾਈਚਾਰੇ ਨਾਲ ਰਹਿਣ ਦਾ ਪ੍ਰਣ ਲੈਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਸਮੁੱਚੇ ਮਸੀਹ ਭਾਈਚਾਰੇ ਨੂੰ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ | ਉਪਰੰਤ ਸਵਰਗ ਦਾ ਰਾਹ ਚਰਚ ਦੇ ਦਰਸ਼ਨ ਸਿੰਘ, ਬੂਟਾ ਸਿੰਘ, ਸਿਕੰਦਰ ਕੁਮਾਰ, ਸਾਜਨ ਕੁਮਾਰ, ਅਜੈ ਅਤੇ ਅਭਿਸ਼ੇਕ ਕੁਮਾਰ ਨੇ ਆਪਣੀ ਸਮੁੱਚੀ ਟੀਮ ਸਮੇਤ ਨੇ ਆਏ ਪਤਵੰਤਿਆਂ ਨੂੰ ਸਨਮਾਨਿਤ ਕਰਦਿਆਂ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਮਹਾਂ ਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਿਰਲੋਚਣ ਬਾਂਸਲ, ਡਾ: ਬਾਲ ਚੰਦ ਬਾਂਸਲ, ਜੱਗਾ ਸਿੰਘ ਤੋਂ ਇਲਾਵਾ ਰਾਜ ਕੁਮਾਰ ਰਫੀ, ਜਗਸੀਰ ਉੱਗੋਕੇ, ਸੋਨੀ, ਲਵਲੀ ਆਦਿ ਸਮੂਹ ਕਮੇਟੀ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਦਾ ਵੀਰ ਬਾਲ ਦਿਵਸ ਮਨਾਉਣ ਦਾ ਫ਼ੈਸਲਾ ਅੰਮ੍ਰਿਤਸਰ-ਦਿੱਲੀ ਵਿਚਕਾਰ ਹੋਰ ਕੁੜੱਤਣ ਵਧਾਏਗਾ-ਦਲ ਖ਼ਾਲਸਾ ਅਗਲੀ ਖ਼ਬਰ ਡੇਰਾ ਗੁਲਾਬ ਸਿੰਘ ਚੀਮਾ ਅਤੇ ਡੇਰਾ ਧਿਆਨ ਉਗੋਕੇ ਵਲੋਂ ਸ਼ਹੀਦਾਂ ਦੀ ਯਾਦ ਵਿਚ 'ਗੁਰੂ ਕਾ ਲੰਗਰ' ਲਗਾਇਆ <br/>
Ad Position 24