ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਬਰਨਾਲਾ 'ਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪ ਲਾਈਨ ਨੰਬਰ-ਕਮਿਸ਼ਨਰ ਨਗਰ ਨਿਗਮ <br/>

Ad Position 21
No active advertisement
ਅਜੀਤ ਡੈਸਕ 27-12-2025
ਬਰਨਾਲਾ, 26 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਸ਼ਹਿਰ ਵਿਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ ਬਰਨਾਲਾ ਵਲੋਂ ਇਕ ਟੋਲ ਫ਼ਰੀ ਸ਼ਿਕਾਇਤ ਨੰਬਰ 01679-292620 ਜਾਰੀ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਬਰਨਾਲਾ ਦੇ ਕਮਿਸ਼ਨਰ ਸ੍ਰੀ ਟੀ. ਬੈਨਿਥ ਨੇ ਦੱਸਿਆ ਕਿ ਬਰਨਾਲਾ ਵਾਸੀ ਉਕਤ ਨੰਬਰ 'ਤੇ ਕਿਸੇ ਵੀ ਸਮੇਂ ਆਪਣੀਆਂ ਪਾਣੀ ਸਪਲਾਈ ਜਾਂ ਸੀਵਰੇਜ ਸਬੰਧੀ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ | ਇਸ ਤੋਂ ਇਲਾਵਾ ਸ਼ਿਕਾਇਤਕਰਤਾ ਮਨਜੀਤ ਸਿੰਘ (ਉਪ ਮੰਡਲ ਇੰਜੀਨੀਅਰ), ਅਜੇ ਕੁਮਾਰ (ਜੂਨੀਅਰ ਇੰਜੀਨੀਅਰ, ਸੀਵਰੇਜ) ਅਤੇ ਗੁਰਪ੍ਰੀਤ ਸਿੰਘ (ਜੂਨੀਅਰ ਇੰਜੀਨੀਅਰ, ਜਲ ਸਪਲਾਈ) ਨੂੰ ਦਫ਼ਤਰੀ ਸਮੇਂ ਦੌਰਾਨ ਮਿਲ ਕੇ ਵੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ | ਉਨ੍ਹਾਂ ਸਾਰੇ ਸਬੰਧਿਤ ਅਧਿਕਾਰੀਆਂ ਜਿਵੇਂ ਕਿ ਐਕਸੀਅਨ., ਐੱਸ.ਡੀ.ਓ. ਅਤੇ ਜੇ.ਈਜ਼ ਨੂੰ ਫ਼ੀਲਡ ਵਿਚ ਸਰਗਰਮ ਰਹਿ ਕੇ ਜਨਤਾ ਦੀਆਂ ਸ਼ਿਕਾਇਤਾਂ ਦਾ ਬਿਨਾਂ ਦੇਰੀ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ | ਕਮਿਸ਼ਨਰ ਨੇ ਕਿਹਾ ਕਿ ਜੇਕਰ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਕੋਈ ਲਾਪਰਵਾਹੀ ਮਿਲੀ ਤਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਪਹਿਲ ਨਾਲ ਜਨਤਕ ਸੇਵਾਵਾਂ ਨੂੰ ਮਜ਼ਬੂਤ ਬਣਾਉਣ, ਸ਼ਹਿਰ ਦੀ ਸਹੂਲਤਾਂ ਵਿਚ ਸੁਧਾਰ ਅਤੇ ਪੀਣ ਯੋਗ ਪਾਣੀ ਅਤੇ ਸਫ਼ਾਈ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ, ਪੁਲਿਸ ਨਾਲ ਮੁੱਠਭੇੜ 'ਚ ਇਕ ਜ਼ਖ਼ਮੀ ਅਗਲੀ ਖ਼ਬਰ ਗੁਰੂ ਨਾਨਕ ਗਰਲਜ਼ ਕਾਲਜ 'ਚ ਜ਼ੀਰੋ-ਵੇਸਟ ਖਾਣਾ ਪਕਾਉਣ ਅਤੇ ਮੁੜ ਵਰਤੋਂ ਸਮੱਗਰੀ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ...
Ad Position 24
No active advertisement