16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪੁਲਿਸ ਨੇ ਚੱਲਦੀ ਭੱਠੀ ਫੜੀ, 25 ਲੀਟਰ ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 27-12-2025
ਮਹਿਲ ਕਲਾਂ, 26 ਦਸੰਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਥਾਣਾ ਮਹਿਲ ਕਲਾਂ ਪੁਲਿਸ ਨੇ ਨਜਾਇਜ਼ ਸ਼ਰਾਬ ਕੱਢਣ ਵਾਲੀ ਚੱਲਦੀ ਭੱਠੀ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦੀ ਖ਼ਬਰ ਮਿਲੀ ਹੈ | ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਜ਼ਿਲ੍ਹਾ ਬਰਨਾਲਾ ਦੇ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ, ਡੀ.ਐੱਸ.ਪੀ. ਜਸਪਾਲ ਸਿੰਘ ਧਾਲੀਵਾਲ ਦੀ ਗਤੀਸ਼ੀਲ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਮਹਿਲ ਕਲਾਂ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਏ.ਐੱਸ.ਆਈ. ਜਗਰੂਪ ਸਿੰਘ ਵਲੋਂ ਪੁਲੀਸ ਪਾਰਟੀ ਸਮੇਤ ਕੀਤੀ ਛਾਪੇਮਾਰੀ ਦੌਰਾਨ ਰਣਧੀਰ ਸਿੰਘ ਵਾਸੀ ਚੰਨਣਵਾਲ ਨੂੰ ਉਸ ਦੇ ਘਰੋਂ ਚੱਲਦੀ ਭੱਠੀ 25 ਲੀਟਰ ਲਾਹਣ, 5 ਲੀਟਰ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ | ਥਾਣਾ ਮਹਿਲ ਕਲਾਂ ਪੁਲਿਸ ਨੇ ਗਿ੍ਫ਼ਤਾਰ ਕੀਤੇ ਨੌਜਵਾਨ ਖ਼ਿਲਾਫ਼ ਥਾਣਾ ਮਹਿਲ ਕਲਾਂ 'ਚ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨ ਦੀ ਹੋਈ ਸਾਂਝੀ ਮੀਟਿੰਗ ਅਗਲੀ ਖ਼ਬਰ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ, ਪੁਲਿਸ ਨਾਲ ਮੁੱਠਭੇੜ 'ਚ ਇਕ ਜ਼ਖ਼ਮੀ
Ad Position 24