ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮਨਰੇਗਾ ਨੂੰ ਖ਼ਤਮ ਕਰਨ ਦੀਆਂ ਸਕੀਮਾਂ ਨੂੰ ਕਿਰਤੀ ਲੋਕ ਸਫਲ ਨਹੀਂ ਹੋਣ ਦੇਣਗੇ-ਐਡਵੋਕੇਟ ਜਸਵੀਰ ਸਿੰਘ ਖੇੜੀ <br/>

Ad Position 21
No active advertisement
ਅਜੀਤ ਡੈਸਕ 27-12-2025
ਮਹਿਲ ਕਲਾਂ, 26 ਦਸੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਪ੍ਰਦੇਸ਼ ਕਾਂਗਰਸ ਐਸ.ਸੀ. ਵਿੰਗ ਦੇ ਸਟੇਟ ਕੋਆਰਡੀਨੇਟਰ ਐਡਵੋਕੇਟ ਜਸਵੀਰ ਸਿੰਘ ਖੇੜੀ ਨੇ ਕੇਂਦਰ ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਸਮੁੱਚੀ ਵਿਰੋਧੀ ਧਿਰ ਅਤੇ ਦੇਸ਼ ਦੇ ਕਿਰਤੀ ਲੋਕਾਂ ਦੇ ਕਰੜੇ ਵਿਰੋਧ ਨੂੰ ਨਜ਼ਰ ਅੰਦਾਜ਼ ਕਰ ਕੇ ਬੇਸ਼ੱਕ ਬਿੱਲ ਧੱਕੇ ਨਾਲ ਸਦਨ ਵਿਚੋਂ ਪਾਸ ਕਰਵਾ ਲਿਆ, ਪਰ ਦੇਸ਼ ਭਰ ਦੇ ਕਰੋੜਾਂ ਕਿਰਤੀ ਲੋਕ ਆਪਣੇ ਤਿੱਖੇ ਸੰਘਰਸ਼ਾਂ ਰਾਹੀਂ ਇਸ ਕਿਰਤੀ ਮਾਰੂ, ਦਲਿਤ ਵਿਰੋਧੀ ਹੱਲੇ ਦਾ ਮੂੰਹ ਤੋੜਵਾਂ ਜਵਾਬ ਦੇਣਗੇ | ਉਨ੍ਹਾਂ ਮਜ਼ਦੂਰ ਵਰਗ ਨੂੰ ਡਟਵਾਂ ਸਹਿਯੋਗ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਇਕ ਪਾਸੇ ਤਾਂ ਮੋਦੀ ਸਰਕਾਰ ਕੇਂਦਰੀ ਬਜਟ 'ਚੋਂ ਪੈਣ ਵਾਲਾ 90 ਫ਼ੀਸਦੀ ਹਿੱਸਾ ਘਟਾ ਕੇ 60 ਫ਼ੀਸਦੀ ਕਰਨ ਵਰਗੇ ਮਜ਼ਦੂਰ ਵਿਰੋਧੀ ਕਦਮਾਂ ਰਾਹੀਂ ਮਜ਼ਦੂਰਾਂ ਦਾ ਰੁਜ਼ਗਾਰ ਖੋਹ ਰਹੀ ਹੈ | ਦੂਜੇ ਪਾਸੇ ਪਿੰਡਾਂ ਦੀਆਂ ਪੰਚਾਇਤਾਂ ਰਾਹੀਂ ਇਨ੍ਹਾਂ ਮਜ਼ਦੂਰ ਵਿਰੋਧੀ ਕਦਮਾਂ ਦੇ ਹੱਕ ਵਿਚ ਮਤੇ ਪਾਸ ਕਰਵਾ ਕੇ ਪਿੰਡਾਂ ਅੰਦਰ ਮਜ਼ਦੂਰ ਵਰਗ ਖ਼ਿਲਾਫ਼ ਨਫ਼ਰਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਐਡਵੋਕੇਟ ਖੇੜੀ ਨੇ ਸਪਸ਼ਟ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰ ਕੇ ਕਾਂਗਰਸ ਪਾਰਟੀ ਵਲੋਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਯੂਨਾਈਟਿਡ ਆਰਗੇਨਾਈਜੇਸ਼ਨ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਮਾਤਾ ਹਰਕੀ ਦੇਵੀ ਸਕੂਲ ਵਿਖੇ ਮਨਾਇਆ ਵੀਰ ਬਾਲ ਦਿਵਸ
Ad Position 24
No active advertisement