06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 28-12-2025
ਬਰਨਾਲਾ, 27 ਦਸੰਬਰ (ਅਸ਼ੋਕ ਭਾਰਤੀ)-ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਪਾਵਰਕਾਮ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਬਣੀ ਸਟੈਂਡਰਡ ਕਮੇਟੀ ਦੀ ਮੀਟਿੰਗ ਦਰਸ਼ਨ ਸਿੰਘ ਮਹਿਤਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਸਿੰਘ ਸਭਾ ਬਰਨਾਲਾ ਵਿਖੇ ਹੋਈ | ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਬਿਜਲੀ ਸੋਧ ਬਿਲ 2025, ਸੀਡ ਬਿਲ, ਚਾਰ ਲੇਬਰ ਕੋਡ ਅਤੇ ਮਨਰੇਗਾ ਦਾ ਨਾਂਅ ਬਦਲ ਕੇ 'ਜੀ ਰਾਮ ਜੀ' ਰੱਖਣ ਤੇ ਮਜ਼ਦੂਰਾਂ ਨੂੰ ਰੁਜ਼ਗਾਰ ਤੋਂ ਵੇਲੇ ਕਰਨ ਦੇ ਵਿਰੋਧ ਵਿਚ 16 ਜਨਵਰੀ 2026 ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੰਜਾਬ ਭਰ ਵਿਚ ਦਿੱਤੇ ਜਾਣ ਵਾਲੇ ਧਰਨਿਆਂ ਨੂੰ ਸਫਲ ਬਣਾਉਣ ਲਈ ਬਲਾਕ ਮਹਿਲ ਕਲਾਂ ਦੀ ਮੀਟਿੰਗ 28 ਦਸੰਬਰ ਨੂੰ ਅਨਾਜ ਮੰਡੀ ਮਹਿਲ ਕਲਾਂ, 29 ਦਸੰਬਰ ਨੂੰ ਬਲਾਕ ਬਰਨਾਲਾ ਦੀ ਮੀਟਿੰਗ ਅਨਾਜ ਮੰਡੀ ਧਨੌਲਾ ਵਿਖੇ ਅਤੇ ਬਲਾਕ ਸ਼ਹਿਣਾ ਦੀ ਮੀਟਿੰਗ ਗੁਰਦੁਆਰਾ ਸਾਹਿਬ ਪੱਖੋਂ ਕੈਂਚੀਆਂ ਵਿਖੇ ਰੱਖੀ ਗਈ ਹੈ | ਜਿਸ ਵਿਚ 28 ਦਸੰਬਰ ਤੋਂ 4 ਜਨਵਰੀ ਤੱਕ ਦੇ ਪ੍ਰੋਗਰਾਮ ਢੋਲ ਅਤੇ ਝੰਡਾ ਮਾਰਚ ਕਰ ਕੇ ਪਿੰਡਾਂ ਦੇ ਲੋਕਾਂ ਨੂੰ ਬਿਜਲੀ ਸੋਧ ਬਿਲ, ਸੀਡ ਬਿਲ, ਚਾਰ ਲੇਬਰ ਕੋਡ, ਮਨਰੇਗਾ ਕਾਨੂੰਨ ਸਬੰਧੀ ਜਾਗਰੂਕ ਕੀਤਾ ਜਾਵੇ | ਇਸ ਮੌਕੇ ਰਾਜਿੰਦਰ ਸਿੰਘ ਦਰਾਕਾ, ਮਨਜੀਤ ਰਾਜ, ਜਰਨੈਲ ਸਿੰਘ ਬਦਰਾ, ਬੁੱਕਣ ਸਿੰਘ, ਜਗਰਾਜ ਸਿੰਘ ਹਰਦਾਸਪੁਰਾ, ਬਾਬੂ ਸਿੰਘ, ਜਗਤਾਰ ਸਿੰਘ, ਗੁਰਪ੍ਰੀਤ ਰੂੜੇਕੇ, ਖੁਸ਼ੀਆਂ ਸਿੰਘ, ਕੁਲਦੀਪ ਸਿੰਘ, ਯਾਦਵਿੰਦਰ ਸਿੰਘ, ਲਾਭ ਸਿੰਘ, ਸੁਖਦੇਵ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਚਾਰ ਦੁਕਾਨਾਂ 'ਚ ਰਾਤ ਨੂੰ ਚੋਰੀਆਂ <br/> ਅਗਲੀ ਖ਼ਬਰ ਪਲਾਸਟਿਕ ਫ਼ੈਕਟਰੀ 'ਚ ਲੱਗੀ ਅੱਗ
Ad Position 24
No active advertisement