06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਲਈ ਸੱਚੀ ਸੇਵਾ ਦਾ ਪ੍ਰਤੀਕ ਬਣ ਚੁੱਕੀ ਹੈ-ਵਿਧਾਇਕ ਕੁਲਵੰਤ ਸਿੰਘ ਪੰਡੋਰੀ <br/>

Ad Position 21
No active advertisement
ਪਿੰਡ ਕੁਤਬਾ ਵਿਖੇ ਤੀਰਥ ਯਾਤਰਾ ਬੱਸ ਨੂੰ ਰਵਾਨਾ ਕਰਨ ਸਮੇਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਸਾਥੀ | ਤਸਵੀਰ: ਅਵਤਾਰ ਸਿੰਘ ਅਣਖੀ <br/> 28-12-2025
ਮਹਿਲ ਕਲਾਂ, 27 ਦਸੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਲਈ ਸੱਚੀ ਸੇਵਾ ਦਾ ਪ੍ਰਤੀਕ ਬਣ ਚੁੱਕੀ ਹੈ | ਇਹ ਪ੍ਰਗਟਾਵਾ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਇਤਿਹਾਸਿਕ ਗੁਰਦੁਆਰਾ ਸਾਹਿਬ ਵੱਡਾ ਘੱਲੂਘਾਰਾ ਪਿੰਡ ਕੁਤਬਾ ਵਿਖੇ ਤੀਰਥ ਯਾਤਰਾ ਬੱਸ ਨੂੰ ਰਵਾਨਾ ਕਰਨ ਸਮੇਂ ਕੀਤਾ | ਇਸ ਮੌਕੇ ਵਿਧਾਇਕ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸੀ ਐਮ ਭਗਵੰਤ ਸਿੰਘ ਮਾਨ ਸਰਵਣ ਪੁੱਤਰ ਬਣ ਕੇ ਬਜ਼ੁਰਗਾਂ ਪ੍ਰਤੀ ਸੱਚੀ ਸੇਵਾ ਨਿਭਾ ਰਹੇ ਹਨ | ਪੰਜਾਬ ਸਰਕਾਰ ਦੇ ਇਸ ਫ਼ੈਸਲਾ ਨੇ ਸੱਚਮੁੱਚ ਮਨ ਖ਼ੁਸ਼ ਕਰ ਦਿੱਤਾ ਹੈ | ਜਦੋਂ ਅਸੀਂ ਬਜ਼ੁਰਗਾਂ ਨੂੰ ਧਾਰਮਿਕ ਯਾਤਰਾ 'ਤੇ ਜਾਂਦੇ ਵੇਖਦੇ ਹਾਂ, ਤਾਂ ਉਨ੍ਹਾਂ ਦੇ ਚਿਹਰਿਆਂ 'ਤੇ ਆਉਂਦੀ ਖ਼ੁਸ਼ੀ ਨੂੰ ਸ਼ਬਦਾਂ 'ਚ ਬਿਆਨ ਨਹੀਂ ਕੀਤਾ ਜਾ ਸਕਦਾ | ਇਹ ਇੱਕ ਬਹੁਤ ਵਧੀਆ ਅਤੇ ਸਲਾਹਯੋਗ ਉੱਦਮ ਹੈ | ਵਿਧਾਇਕ ਪੰਡੋਰੀ ਨੇ ਸਮੂਹ ਬਜ਼ੁਰਗਾਂ ਨੂੰ ਇਸ ਯੋਜਨਾ ਦਾ ਲਾਹਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਨੂੰ ਮੁਫ਼ਤ ਯਾਤਰਾ, ਰਹਿਣ- ਸਹਿਣ, ਭੋਜਨ, ਮੈਡੀਕਲ ਆਦਿ ਸਹੂਲਤਾਂ ਅਤੇ ਪੂਰੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ | ਇਸ ਮੌਕੇ ਸਰਪੰਚ ਪ੍ਰਦੀਪ ਸਿੰਘ ਰਾਏ, ਸੰਮਤੀ ਮੈਂਬਰ ਦਵਿੰਦਰ ਸਿੰਘ ਧਨੋਆ, ਸਿਕੰਦਰ ਸਿੰਘ ਕੁਤਬਾ, ਪੀ.ਏ. ਬਿੰਦਰ ਸਿੰਘ ਖ਼ਾਲਸਾ, ਹਰਮਨਜੀਤ ਸਿੰਘ, ਜੱਗਾ ਸਿੰਘ, ਪਟਵਾਰੀ ਹਰਦੇਵ ਸਿੰਘ ਕੱਟੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਧੌਲਾ ਵਿਖੇ ਧਾਰਮਿਕ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਸ਼ਹੀਦ ਸਿਪਾਹੀ ਦਲੀਪ ਸਿੰਘ ਸਕੂਲ ਘੁੰਨਸ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਲਾਇਆ <br/>
Ad Position 24
No active advertisement