ਬਰਨਾਲਾ, 27 ਦਸੰਬਰ (ਨਰਿੰਦਰ ਅਰੋੜਾ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੂੰ ਮੰਗ-ਪੱਤਰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਲਵਲੀ ਬਾਂਸਲ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਛੰਨਾ ਨੇ ਦੱਸਿਆ ਕਿ ਅਸੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਾਂ ਪਰ ਸਾਡੀ ਕੋਈ ਸੁਣਵਾਈ ਨਹੀਂ ਹੋਈ | ਸਾਡੀਆਂ ਮੱੁਖ ਮੰਗਾਂ ਵੈਟਰਨਰੀ ਇੰਸਪੈਕਟਰਾਂ ਦੀ 18 ਮਹੀਨੇ ਦੀ ਐਡਹਾਕ ਸਰਵਿਸ ਨੂੰ ਸਰਵਿਸ ਵਿਚ ਸ਼ਾਮਿਲ ਕਰਨਾ, ਸੀਨੀਅਰ ਵੈਟਰਨਰੀ ਇੰਸਪੈਕਟਰਾਂ ਦਾ ਵੱਖਰਾ ਸਕੇਲ ਲਾਗੂ ਕਰਨਾ ਆਦਿ ਹਨ | ਜਿਸ ਦੇ ਰੋਸ ਵਜੋਂ ਅਸੀਂ 4 ਜਨਵਰੀ ਨੂੰ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੱੁਡੀਆ ਦੇ ਹਲਕੇ ਲੰਬੀ ਵਿਖੇ ਪੰਜਾਬ ਪੱਧਰੀ ਰੋਸ ਰੈਲੀ ਕਰਾਂਗੇ ਅਤੇ ਜੇਕਰ ਫਿਰ ਵੀ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ | ਇਸ ਮੌਕੇ ਹਰਨਾਇਬ ਸਿੰਘ, ਜਗਪਾਲ ਸਿੰਘ, ਗੁਰਜਿੰਦਰ ਸਿੰਘ, ਕ੍ਰਿਸ਼ਨ ਸਿੰਘ, ਪਰਮੈਲ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ |