ਤਪਾ ਮੰਡੀ, 28 ਦਸੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਤਪਾ ਖੇਤਰ ਅੰਦਰ ਗੱਡੀਆਂ ਦੇ ਸ਼ੀਸ਼ਿਆਂ 'ਤੇ ਲੱਗੀ ਕਾਲੀ ਟੇਪ ਵਾਲੀਆਂ ਗੱਡੀਆਂ ਘੁੰਮ ਰਹੀਆਂ ਸਨ ਜਿਸ 'ਤੇ ਕਾਰਵਾਈ ਕਰਦਿਆਂ ਤਪਾ ਥਾਣਾ ਦੇ ਇੰਚਾਰਜ ਸ਼ਰੀਫ਼ ਖ਼ਾਨ ਨੇ ਪੁਲਿਸ ਪਾਰਟੀ ਸਮੇਤ ਗੱਡੀਆਂ ਨੂੰ ਰੋਕ ਕੇ ਉਨ੍ਹਾਂ ਦੀ ਕਾਲੀ ਟੇਪ ਸ਼ੀਸ਼ਿਆਂ ਤੋਂ ਲਹਾਈ 'ਤੇ ਕਈ ਗੱਡੀਆਂ ਦੇ ਚਲਾਨ ਵੀ ਕੀਤੇ ਗਏ | ਇਸ ਮੌਕੇ ਥਾਣਾ ਇੰਚਾਰਜ ਸ਼ਰੀਫ਼ ਖ਼ਾਨ ਨੇ ਕਿਹਾ ਕਿ ਤਪਾ ਖੇਤਰ ਅੰਦਰ ਕਾਲੀ ਟੇਪ ਵਾਲੀਆਂ ਗੱਡੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿੰਨੀ ਵੀ ਪਹੁੰਚ ਕਿਉਂ ਨਾ ਰੱਖਦਾ ਹੋਵੇ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਹੋਇਆ ਹੈ | ਜੇਕਰ ਕੋਈ ਅਮਨ ਕਾਨੂੰਨ ਦੀ ਸਥਿਤੀ ਨੂੰ ਭੰਗ ਕਰੇਗਾ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ |