25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪਿੰਡ ਪੰਡੋਰੀ ਵਿਖੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਸੁੰਦਰ ਦਸਤਾਰ ਮੁਕਾਬਲੇ ਭਲਕੇ

Ad Position 21
No active advertisement
ਅਜੀਤ ਡੈਸਕ 30-12-2025
ਮਹਿਲ ਕਲਾਂ, 29 ਦਸੰਬਰ (ਅਵਤਾਰ ਸਿੰਘ ਅਣਖੀ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜ਼ਰ ਕੌਰ ਜੀ, ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅਤੇ ਬਾਬਾ ਗੱਜਣ ਸ਼ਾਹ ਦੀ ਯਾਦ 'ਚ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਨੌਜਵਾਨ ਵਰਗ ਦੇ ਸਹਿਯੋਗ ਨਾਲ ਦਸਤਾਰ ਮੁਕਾਬਲੇ 31 ਦਸੰਬਰ, ਦਿਨ ਬੁੱਧਵਾਰ ਨੂੰ ਪਿੰਡ ਪੰਡੋਰੀ (ਬਰਨਾਲਾ) ਵਿਖੇ ਡਾ: ਮਨਦੀਪ ਸਿੰਘ ਖੁਰਦ, ਪ੍ਰਧਾਨ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੀ ਅਗਵਾਈ ਹੇਠ ਪੂਰੇ ਜੋਸ਼ ਖਰੋਸ਼, ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਮੁਕਾਬਲੇ ਕਰਵਾਉਣ ਦਾ ਮੁੱਖ ਮਨੋਰਥ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਬਚਾ ਕੇ ਗੁਰਸਿੱਖੀ ਨਾਲ ਜੋੜਨਾ ਹੈ | ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ 'ਚ ਜੇਤੂਆਂ ਨੂੰ ਇਕ ਦਸਤਾਰ, ਨਕਦ ਰਾਸ਼ੀ ਅਤੇ ਮੈਡਲ ਭੇਟ ਕਰ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਪ੍ਰਬੰਧਕਾਂ ਨੇ ਸਮੂਹ ਨੌਜਵਾਨਾਂ ਇਸ ਮੌਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਲੋਕ ਵਿਰੋਧੀ ਚਾਰ ਕਾਨੰੂਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਕਰਾਂਗੇ-ਆਗੂ <br/> ਅਗਲੀ ਖ਼ਬਰ ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ <br/>
Ad Position 24