ਸ਼ਹਿਣਾ, 29 ਦਸੰਬਰ (ਸੁਰੇਸ਼ ਗੋਗੀ)-ਸ਼ਹਿਣਾ ਬਲਾਕ ਨਾਲ ਸਬੰਧਿਤ ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਪਾਵਰਕਾਮ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਦੀ ਮੀਟਿੰਗ ਜਗਰਾਜ ਸਿੰਘ ਰਾਮਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਪੱਖੋਂ ਕੈਂਚੀਆਂ ਵਿਖੇ ਹੋਈ | ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਬਿਜਲੀ ਸੋਧ ਬਿਲ 2025, ਸੀਡ ਬਿਲ, ਚਾਰ ਲੇਬਰ ਕੋਡ ਅਤੇ ਮਨਰੇਗਾ ਦਾ ਨਾਂਅ ਬਦਲ ਕੇ ਜੀ.ਰਾਮ ਜੀ ਰੱਖਣ ਕੇ ਮਜ਼ਦੂਰਾਂ ਨੂੰ ਰੁਜ਼ਗਾਰ ਤੋਂ ਵੇਲੇ ਕਰਨ ਦੇ ਵਿਰੋਧ ਵਿਚ 16 ਜਨਵਰੀ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੰਜਾਬ ਭਰ ਵਿਚ ਦਿੱਤੇ ਜਾਣ ਵਾਲੇ ਧਰਨਿਆਂ ਨੂੰ ਸਫਲ ਬਣਾਉਣ ਲਈ ਅੱਜ ਬਲਾਕ ਸ਼ਹਿਣਾ ਦੀਆਂ ਤਿੰਨ ਟੀਮਾਂ ਬਣਾਈਆਂ ਗਈਆਂ | ਤਿੰਨੇ ਟੀਮਾਂ ਵਲੋਂ ਪਿੰਡਾਂ ਵਿਚ ਰੈਲੀਆਂ ਜਲਸੇ ਝੰਡਾ ਮਾਰਚ ਕੀਤੇ ਜਾਣਗੇ | ਇਹ ਰੈਲੀਆਂ ਰਾਹੀਂ ਲੋਕਾਂ ਨੂੰ ਬਿਜਲੀ ਸੋਧ ਬਿਲ, ਸੀਡ ਬਿਲ, ਚਾਰ ਲੇਬਰ ਕੋਡ, ਮਨਰੇਗਾ ਕਾਨੂੰਨ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ 16 ਜਨਵਰੀ ਨੂੰ ਰੱਖੇ ਗਏ ਪ੍ਰੋਗਰਾਮ ਦੇ ਵਿਚ ਵੱਧ ਤੋਂ ਵੱਧ ਸ਼ਾਮਿਲ ਹੋਣ ਲਈ ਅਪੀਲ ਕੀਤੀ ਜਾਵੇਗੀ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੰਵਿਧਾਨ ਵਿਚੋਂ 500 ਤੋਂ ਵੱਧ ਕਾਨੰੂਨਾਂ ਵਿਚ ਸੋਧਾਂ ਕੀਤੀਆਂ ਗਈਆਂ ਹਨ | ਜੋ ਕਿ ਲੋਕ ਵਿਰੋਧੀ ਹਨ | ਮੋਦੀ ਸਰਕਾਰ ਦੀ ਨੀਤੀ ਹੈ ਕਿ ਸੰਵਿਧਾਨ ਨੂੰ ਖ਼ਤਮ ਕਰ ਕੇ ਮਨੂਸਮਿ੍ਤੀ ਨੂੰ ਲਾਗੂ ਕਰਨਾ ਹੈ | ਜਿਸ ਦੇ ਵਿਰੋਧ ਵਿਚ ਦੇਸ਼ ਭਰ ਦੀਆਂ ਸੈਂਕੜੇ ਸੰਘਰਸ਼ ਕਰਨਾ ਵਾਲੀਆਂ ਜਥੇਬੰਦੀਆਂ ਇਕ ਵੱਡਾ ਮੰਚ ਬਣਾ ਕੇ ਲੜਨ ਲਈ ਇਕੱਤਰ ਹੋਈਆਂ ਹਨ | ਆਗੂਆਂ ਨੇ ਕਿਹਾ ਕਿ ਲੋਕ ਵਿਰੋਧੀ ਬਿਲਾਂ ਨੂੰ ਰੱਦ ਕਰਾਉਣ ਲਈ ਸੰਘਰਸ਼ ਨੂੰ ਆਉਣ ਵਾਲੇ ਦਿਨਾਂ ਵਿਚ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਕਿਸਾਨ ਆਗੂ ਚਮਕੌਰ ਸਿੰਘ ਨੈਣੇਵਾਲ, ਰੁਪਿੰਦਰ ਸਿੰਘ ਭਿੰਦਾ, ਰੂਪ ਸਿੰਘ ਢਿਲਵਾਂ, ਗੁਰਵਿੰਦਰ ਸਿੰਘ, ਜੀਵਨ ਸਿੰਘ, ਬਿੰਦਰ ਸਿੰਘ ਭਦੌੜ, ਲਾਭ ਸਿੰਘ ਅਕਲੀਆ, ਹਰੀ ਸਿੰਘ ਮਾਨ, ਪੁਸ਼ਪਿੰਦਰ ਸਿੰਘ ਮੰਡੇਰ, ਭਿੰਦਾ ਸਿੰਘ ਢਿਲਵਾਂ, ਵਜ਼ੀਰ ਸਿੰਘ ਭਦੌੜ, ਕਾਲਾ ਸਿੰਘ ਜੈਦ, ਕੁਲਵੰਤ ਢਿਲਵਾਂ, ਲਖਵੀਰ ਸਿੰਘ ਦੁੱਲਮਸਰ ਆਦਿ ਆਗੂਆਂ ਨੇ ਸ਼ਮੂਲੀਅਤ ਕੀਤੀ |