25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਚਾਈਨਾ ਡੋਰ ਦੇ 40 ਗੱਟੂਆਂ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 30-12-2025
ਬਰਨਾਲਾ, 29 ਦਸੰਬਰ (ਰਾਜ ਪਨੇਸਰ)-ਸਥਾਨਕ ਦਾਣਾ ਮੰਡੀ ਬਰਨਾਲਾ ਵਿਖੇ ਆਪਣੇ ਮੋਟਰਸਾਈਕਲ 'ਤੇ ਖੜ੍ਹਾ ਚਾਈਨਾ ਡੋਰ ਵੇਚ ਰਹੇ ਵਿਅਕਤੀ ਨੂੰ 40 ਗੱੁਟ ਡੋਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਬਸੰਤ ਪੰਚਮੀ ਦਾ ਤਿਉਹਾਰ ਚੱਲ ਰਿਹਾ ਹੈ | ਕੁੱਝ ਸ਼ਰਾਰਤੀ ਅਨਸਰ ਚਾਈਨਾ ਡੋਰ ਵੇਚ ਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਹੋਏ ਹਨ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਅਜੀਤਪਾਲ ਪੱੁਤਰ ਦਰਸ਼ਨ ਸਿੰਘ ਵਾਸੀ ਪੁਰਾਣਾ ਬਾਜ਼ਾਰ ਬਰਨਾਲਾ ਚਾਈਨਾ ਡੋਰ ਵੱਡੇ ਪੱਧਰ 'ਤੇ ਵੇਚ ਰਿਹਾ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 40 ਗੱੁਟ ਚਾਈਨਾ ਡੋਰ ਦੇ ਬਰਾਮਦ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏ.ਐੱਸ.ਆਈ. ਸੁਖਜਿੰਦਰ ਸਿੰਘ ਹਨ |

Ad Position 22
No active advertisement
ਪਿਛਲੀ ਖ਼ਬਰ ਜਥੇਬੰਦੀਆਂ ਵਲੋਂ 16 ਜਨਵਰੀ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਧਰਨੇ ਲਾ ਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਪਿੰਡ ਚੀਮਾ ਵਿਖੇ ਦਰਜਨ ਦੇ ਕਰੀਬ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ
Ad Position 24