25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪਾਬੰਦੀਸ਼ੁਦਾ 11 ਗੱਟੂ ਚਾਈਨਾ ਡੋਰ ਸਮੇਤ ਇਕ ਕਾਬੂ <br/>

Ad Position 21
No active advertisement
ਕਾਬੂ ਕੀਤਾ ਗਿਆ ਦੋਸ਼ੀ ਪੁਲਿਸ ਪਾਰਟੀ ਨਾਲ | ਤਸਵੀਰ : ਪ੍ਰਵੀਨ ਗਰਗ <br/> 30-12-2025
ਤਪਾ ਮੰਡੀ, 29 ਦਸੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਾਈਨਾ ਡੋਰ ਦੇ ਵਪਾਰੀਆਂ ਵਿਰੁੱਧ ਜਾਰੀ ਮੁਹਿੰਮ ਨੂੰ ਤੀਬਰ ਕਰਦਿਆਂ ਥਾਣਾ ਤਪਾ ਦੀ ਟੀਮ ਵਲੋਂ ਡੀ.ਐੱਸ.ਪੀ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ 11 ਗੱਟੂ ਚਾਈਨਾ ਡੋਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ਰੀਫ਼ ਖ਼ਾਨ ਨੇ ਦੱਸਿਆ ਕਿ ਪੁਲਿਸ ਵਲੋਂ ਹਾਈਟੈਕ ਨਾਕੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਪੁਲਿਸ ਦੀ ਟੀਮ ਨੇ ਇਕ ਸ਼ੱਕੀ ਵਿਅਕਤੀ ਪਰਦੀਪ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਗੋਬਿੰਦ ਬਸਤੀ ਵਾਰਡ ਨੰਬਰ 2 ਨੂੰ ਰੋਕਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਦੇ ਕਬਜ਼ੇ ਤੋਂ ਪਾਬੰਦੀਸ਼ੁਦਾ 11 ਗੱਟੂ ਚਾਈਨਾ ਡੋਰ ਮਿਲੀ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਚਾਈਨਾ ਡੋਰ ਦੇ ਇਸਤੇਮਾਲ ਅਤੇ ਵਿਕਰੀ 'ਤੇ ਪੂਰਾ ਪ੍ਰਤੀਬੰਧ ਹੋਣ ਦੇ ਬਾਵਜੂਦ ਦੋਸ਼ੀ ਇਸ ਦਾ ਗ਼ੈਰ-ਕਾਨੰੂਨੀ ਵਪਾਰ ਕਰ ਰਿਹਾ ਸੀ | ਇਸ ਸੰਬੰਧ ਵਿਚ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਧਨੌਲੇ ਦੇ ਸੰਜੀਦਾ ਮਸਲੇ ਇੱਥੋਂ ਦੇ ਵਸਨੀਕਾਂ ਨੂੰ ਮੂੰਹ ਚਿੜਾਉਣ ਲੱਗੇ ਅਗਲੀ ਖ਼ਬਰ ਜਥੇਬੰਦੀਆਂ ਵਲੋਂ 16 ਜਨਵਰੀ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਧਰਨੇ ਲਾ ਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ <br/>
Ad Position 24