25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਵਿਰੁੱਧ ਮੁਲਾਜ਼ਮਾਂ ਨੇ ਦਿੱਤਾ ਜ਼ਿਲ੍ਹਾ ਪੱਧਰੀ ਧਰਨਾ <br/>

Ad Position 21
No active advertisement
ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੂੰ ਮੰਗ-ਪੱਤਰ ਦਿੰਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਤੇ ਹੋਰ ਆਗੂ | ਅਜੀਤ ਤਸਵੀਰ <br/> 30-12-2025
ਬਰਨਾਲਾ, 29 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਮਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ, ਸੂਬਾ ਆਗੂ ਗੁਰਦੀਪ ਦਾਸ ਦੀ ਅਗਵਾਈ ਵਿਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਉਪਰੰਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਨੂੰ ਮੰਗ-ਪੱਤਰ ਮੱੁਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ, ਜ਼ਿਲ੍ਹਾ ਮੀਤ ਪ੍ਰਧਾਨ ਮੁਨੀਸ਼ ਸਿੰਗਲਾ, ਜ਼ਿਲ੍ਹਾ ਖ਼ਜ਼ਾਨਚੀ ਗੁਰਪ੍ਰੀਤ ਸਿੰਘ ਸ਼ੇਰਗਿੱਲ, ਬਲਾਕ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਧੂ, ਬਲਾਕ ਸ਼ਹਿਣਾ ਦੇ ਪ੍ਰਧਾਨ ਹਰਦੇਵ ਸਿੰਘ ਸਿੱਧੂ ਤੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਬੂਟਾ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬ ਵਿਚ ਮਨਰੇਗਾ ਸਕੀਮ ਤਹਿਤ ਪਿਛਲੇ 17 ਸਾਲਾਂ ਤੋਂ ਸੂਬੇ ਭਰ ਵਿਚ ਲਗਭਗ 2100 ਮੁਲਾਜ਼ਮਾਂ ਦਾ ਭਵਿੱਖ ਨਵੇਂ ਕਾਨੂੰਨ ਵੀ. ਬੀ. ਜੀ- ਰਾਮ- ਜੀ ਦੇ ਲਾਗੂ ਹੋਣ ਨਾਲ ਖ਼ਤਮ ਹੋਣ ਦੇ ਕਿਨਾਰੇ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ 'ਤੇ ਪੱਕਾ ਕਰੇ ਜਾਂ ਪੇਡੂ ਵਿਕਾਸ ਤੇ ਪੰਚਾਇਤ ਵਿਭਾਗ (ਪੰਜਾਬ) ਵਿਚ ਮਰਜ਼ ਕਰੇ | ਜੇਕਰ ਅਜਿਹਾ ਨਹੀਂ ਹੁੰਦਾ ਤਾਂ ਕੇਂਦਰ ਸਰਕਾਰ ਇਨ੍ਹਾਂ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਦੀ ਤਰਜ਼ 'ਤੇ ਤਨਖ਼ਾਹਾਂ ਅਤੇ ਭੱਤੇ ਦੇਣ ਦਾ ਪ੍ਰਬੰਧ ਕਰੇ | ਮੁਲਾਜ਼ਮਾਂ ਨੂੰ ਕਈ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ ਜਿਸ ਕਰ ਕੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ | ਮਨਰੇਗਾ ਮੁਲਾਜ਼ਮ ਸੂਬਾ ਅਤੇ ਕੇਂਦਰ ਸਰਕਾਰ ਦੇ ਦੋ ਪੁੜਾਂ ਅੰਦਰ ਬੁਰੀ ਤਰ੍ਹਾਂ ਪਿਸ ਰਹੇ ਹਨ ਕਿਉਂਕਿ ਪੰਜਾਬ ਸਰਕਾਰ ਕਹਿੰਦੀ ਹੈ ਕਿ ਤੁਸੀਂ ਕੇਂਦਰ ਦੇ ਮੁਲਾਜ਼ਮ ਹੋ ਤੇ ਕੇਂਦਰ ਸਰਕਾਰ ਕਹਿੰਦੀ ਹੈ ਕਿ ਤੁਸੀਂ ਰਾਜ ਸਰਕਾਰ ਦੇ ਦੇ ਮੁਲਾਜ਼ਮ ਹੋ | ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਵੇਂ ਬਿੱਲ ਦੇ ਵਿਰੋਧ ਵਿਚ 30 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਬੁਲਾਇਆ ਹੈ, ਜਿਸ ਵਿਚ ਮਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਿਲ ਪਾਸ ਕੀਤਾ ਜਾਵੇ | ਇਸ ਮੌਕੇ ਪਰਮਿੰਦਰ ਸਿੰਘ ਮਾਣੂਕੇ, ਪੰਕਜ ਕੁਮਾਰ, ਇੰਦਰਜੀਤ ਸਿੰਘ, ਅਮਨਦੀਪ ਸਿੰਘ ਕੱਟੂ, ਕੁਲਵੀਰ ਕੌਰ, ਜ਼ੁਲਫ ਅਲੀ, ਬਲਵਿੰਦਰ ਬੱਗਾ, ਮਹਿੰਦਰ ਸਿੰਘ, ਜਸਵੀਰ ਸਿੰਘ ਤੁੰਗ, ਦਿਲਪ੍ਰੀਤ ਸਿੰਘ ਜਟਾਣਾ, ਰੌਬਨ ਸਿੰਘ, ਹਰਵਿੰਦਰ ਸਿੰਘ, ਸੁਖਚੈਨ ਸਿੰਘ, ਰਵਿੰਦਰ ਮਿੱਤਲ, ਰਣਜੀਤ ਸਿੰਘ, ਗਗਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿਛਲੇ ਕਈ ਮਹੀਨੇ ਤੋਂ ਪਿੰਡਾਂ ਅੰਦਰ ਕੰਮ ਬੰਦ ਪਿਆ ਹੋਣ ਕਾਰਨ ਮਨਰੇਗਾ ਮਜ਼ਦੂਰਾਂ ਦੇ ਚੱੁਲ੍ਹੇ ਠੰਢੇ ਹੋਏ-ਪ੍ਰਕਾਸ਼ ਸਿੰ... ਅਗਲੀ ਖ਼ਬਰ ਪਿੰਡ ਪੱਖੋਕੇ ਵਿਖੇ ਛੋਟੇ ਰਜਵਾਹੇ ਦਾ ਟੱੁਟਿਆ ਪੁਲ ਬਣਿਆ ਜਾਨਾਂ ਦਾ ਖੌਅ, ਲੋਕਾਂ ਨੇ ਕੀਤੀ ਨਾਅਰੇਬਾਜ਼ੀ <br/>
Ad Position 24