ਬਰਨਾਲਾ, 29 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਵਿਖੇ ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੂਲ ਮੰਤਰ ਦੇ ਪਾਠ ਵੀ ਕੀਤੇ ਗਏ | ਸੰਸਥਾ ਦੇ ਚੇਅਰਮੈਨ ਆਰ.ਕੇ. ਗੁਪਤਾ, ਡਾਇਰੈਕਟਰ ਡਾ: ਅਜੇ ਮਿੱਤਲ, ਅਕਾਦਮਿਕ ਡੀਨ ਡਾ: ਭਵੇਤ ਗਰਗ ਨੇ ਵਿਦਿਆਰਥੀਆਂ ਨੂੰ ਸ਼ਹੀਦੀ ਦਿਹਾੜੇ ਸਬੰਧੀ ਜਾਣਕਾਰੀ ਦਿੱਤੀ | ਸੰਸਥਾ ਵਿਖੇ ਸ਼ਹੀਦੀ ਦਿਹਾੜੇ ਮੌਕੇ ਲੰਗਰ ਵੀ ਲਗਾਇਆ ਗਿਆ | ਜਿਸ ਵਿਚ ਕੰਪਿਊਟਰ ਐਪਲੀਕੇਸ਼ਨ ਵਿਭਾਗ ਦੇ ਡੀਨ ਇੰਜੀਨੀਅਰਿੰਗ ਸ੍ਰੀ ਰਜਨੀਸ਼ ਨਰੂਲਾ ਅਤੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਡਾ: ਸਮੂਹ ਫੈਕਲਟੀ ਮੈਂਬਰਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਸੇਵਾ ਕੀਤੀ | ਇਸ ਮੌਕੇ ਸੰਸਥਾ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |