ਟੱਲੇਵਾਲ, 30 ਦਸੰਬਰ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਲੋਂ ਮਹਿਕਪ੍ਰੀਤ ਸਿੰਘ ਚੀਮਾ ਨੂੰ ਹਲਕਾ ਮਹਿਲ ਕਲਾਂ ਦਾ ਯੂਥ ਵਿੰਗ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਹੈ | ਜ਼ਿਕਰਯੋਗ ਹੈ ਕਿ ਮਹਿਕਪ੍ਰੀਤ ਸਿੰਘ ਚੀਮਾ ਇਸ ਤੋਂ ਪਹਿਲਾਂ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੁਆਰਡੀਨੇਟਰ ਵੀ ਹਨ | ਇਸ ਨਿਯੁਕਤੀ ਉਪਰੰਤ ਮਹਿਕਪ੍ਰੀਤ ਸਿੰਘ ਚੀਮਾ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜੋ ਹੁਣ ਇਹ ਜ਼ੰੁਮੇਵਾਰੀ ਸੌਂਪੀ ਹੈ, ਉਸ ਨੂੰ ਤਨਦੇਹੀ ਨਾਲ ਨਿਭਾ ਕੇ ਪਾਰਟੀ ਦੀ ਚੜ੍ਹਦੀ ਕਲ੍ਹਾ ਲਈ ਮਿਹਨਤ ਕੀਤੀ ਜਾਵੇਗੀ ਅਤੇ ਨੌਜਵਾਨ ਵਰਗ ਨੂੰ ਪਾਰਟੀ ਦੇ ਨਾਲ ਜੋੜਨ ਲਈ ਹੋਰ ਯਤਨ ਕੀਤੇ ਜਾਣਗੇ |