01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਧੂਰੀ 'ਚ 5 ਨੂੰ ਸੂਬਾ ਪੱਧਰੀ ਰੋਸ ਰੈਲੀ <br/>

Ad Position 21
No active advertisement
ਸੂਬਾ ਪ੍ਰਧਾਨ ਸੇਵਾ ਸਿੰਘ <br/> 31-12-2025
ਸੁਨਾਮ ਊਧਮ ਸਿੰਘ ਵਾਲਾ, 30 ਦਸੰਬਰ (ਭੁੱਲਰ, ਧਾਲੀਵਾਲ)-ਸਰਕਾਰੀ ਆਈ.ਟੀ.ਆਈਜ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੇਵਾ ਸਿੰਘ ਨੇ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਭਰ ਦੀਆਂ ਸਰਕਾਰੀ ਆਈ ਟੀ ਆਈਆਂ 'ਚ ਕੰਮ ਕਰਦੇ 700 ਕੱਚੇ ਇੰਸਟਰਕਟਰਾਂ ਨੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਵਿਚ 5 ਜਨਵਰੀ ਨੂੰ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਾਅਦੇ ਅਨੁਸਾਰ ਅਣਗੌਲਿਆ ਕਰ ਦਿੱਤਾ ਹੈ | ਜਿਸ ਦੇ ਰੋਸ ਵਜੋਂ ਜਥੇਬੰਦੀ ਵਲੋਂ ਮੁੱਖ ਦਫ਼ਤਰ ਤਕਨੀਕੀ ਸਿੱਖਿਆ ਵਿਭਾਗ ਚੰਡੀਗੜ੍ਹ ਵਿਖੇ ਅਣਮਿੱਥੇ ਸਮੇਂ ਦਾ ਧਰਨਾ ਦਿੱਤਾ ਜਾ ਰਿਹਾ ਹੈ | ਸੂਬਾ ਪ੍ਰਧਾਨ ਸੇਵਾ ਸਿੰਘ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਆਂ ਵਿਚ ਗਰੁੱਪ ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨ੍ਹਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ 'ਤੇ ਸਿਰਫ਼ 15 ਹਜਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ 'ਤੇ ਕੰਮ ਕਰ ਰਹੇ ਹਨ ਪਰ ਵਿੱਦਿਅਕ ਯੋਗਤਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਪੱਕਾ ਨਹੀ ਕੀਤਾ ਜਾ ਰਿਹਾ | ਆਪਣੀਆਂ ਮੰਗਾਂ ਨੂੰ ਲੈ ਕੇ ਉਹ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਕੋਲ ਕਈ ਵਾਰ ਗੁਹਾਰ ਲਾ ਚੁੱਕੇ ਹਨ ਪਰ ਲਾਰਿਆਂ ਦੀ ਬਜਾਏ ਉਨ੍ਹਾਂ ਦੇ ਕੁਝ ਪੱਲੇ ਨਹੀ ਪਿਆ | ਉਨ੍ਹਾਂ ਪੰਜਾਬ ਸਰਕਾਰ ਤੋਂ ਸਰਕਾਰੀ ਆਈ.ਟੀ.ਆਈਜ ਵਿਚ ਇਸ ਸਮੇਂ ਠੇਕੇ 'ਤੇ ਕੰਮ ਕਰ ਰਹੇ ਕਰਾਫ਼ਟ ਇੰਸਟਰਕਟਰ ਨੂੰ ਬੇਸਿਕ ਤਨਖ਼ਾਹ 35400 'ਤੇ ਵਿਭਾਗ 'ਚ ਖਾਲੀ ਪਈਆਂ ਅਸਾਮੀਆਂ 'ਤੇ ਰੈਗੂਲਰ ਜਾਂ ਠੇਕੇ 'ਤੇ ਮਰਜ਼ ਕਰਨ,ਅਗਸਤ 2024 ਤੋਂ ਬਣਦਾ ਬਕਾਇਆ ਦੇਣ, ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕਰਨ, ਕਰਾਫ਼ਟ ਇੰਸਟਰਕਟਰ ਨੂੰ ਪੱਕਾ ਕਰਨ ਤੱਕ ਸੰਸਥਾਵਾਂ ਵਿਚ ਚੱਲ ਰਹੀ ਗੈੱਸਟ ਫੈਕਲਟੀ ਦੀ ਭਰਤੀ ਬੰਦ ਕਰਨ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਦੇ ਸਮਾਗਮ ਦੌਰਾਨ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਸਿਜਦਾ <br/> ਅਗਲੀ ਖ਼ਬਰ ਨਰੇਗਾ ਲਈ ਹੋ ਰਹੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਦੀ ਨਿੰਦਾ
Ad Position 24