27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਬਰਸੀ 'ਤੇ ਵਿਸ਼ੇਸ਼ ਨਾਮ 'ਚ ਰੰਗੀ ਰੂਹ ਸਨ ਸੰਤ ਅਤਰ ਸਿੰਘ ਘੁੰਨਸਾਂ ਵਾਲੇ

Ad Position 21
No active advertisement
ਅਜੀਤ ਡੈਸਕ 29-09-2025

ਪੰਜਾਬ ਦੀ ਧਰਤੀ ਗੁਰੂਆਂ-ਪੀਰਾਂ, ਸੰਤਾਂ-ਫ਼ਕੀਰਾਂ ਦੀ ਧਰਤੀ ਹੈ, ਜਿਸ ਵਿਚ ਅਨੇਕਾਂ ਸੰਤ-ਮਹਾਂਪੁਰਸ਼ ਪੈਦਾ ਹੋਏ, ਜਿਨ੍ਹਾਂ 'ਚੋਂ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ, ਸੰਤ ਅਤਰ ਸਿੰਘ ਘੁੰਨਸਾਂ ਵਾਲੇ, ਸੰਤ ਅਤਰ ਸਿੰਘ ਰੇਰੂ ਸਾਹਿਬ ਵਾਲੇ ਅਤੇ ਸੰਤ ਅਤਰ ਸਿੰਘ ਅਤਲੇ ਵਾਲੇ ਪੈਦਾ ਹੋਏ ਹਨ, ਜੋ ਸਮਕਾਲੀ ਸਨ। ਸੰਤ ਅਤਰ ਸਿੰਘ ਘੁੰਨਸਾਂ ਵਾਲੇ ਨਾਮ ਵਿਚ ਰੰਗੀ ਰੂਹ ਅਤੇ ਮਾਲਵੇ ਦੇ ਦਰਵੇਸ਼ ਸੰਤ ਹੋਏ ਹਨ, ਜੋ ਸਿੱਖ ਪੰਥ ਵਿਚ ਧਰੂ ਤਾਰੇ ਵਾਂਗ ਚਮਕਦੇ ਰਹੇ। ਉਨਾਂ ਨੇ ਲੋਕਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾ ਕੇ ਪਤਿਤਪੁਣੇ, ਪਖੰਡਵਾਦ, ਡੇਰਾਵਾਦ ਅਤੇ ਨਸ਼ਿਆਂ ਤੋਂ ਬਚਾਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ। ਸੰਤ ਅਤਰ ਸਿੰਘ ਘੁੰਨਸ ਗੁਰਦੁਆਰਾ ਸਾਹਿਬ ਤਪ ਅਸਥਾਨ ਭੋਰਾ ਸਾਹਿਬ ਪਿੰਡ ਘੁੰਨਸ, ਜ਼ਿਲ੍ਹਾ ਬਰਨਾਲਾ ਨਿਰਮਲੇ ਸੰਪਰਦਾਇ ਦੇ ਮੁਖੀ ਸੰਤਾਂ 'ਚੋਂ ਸਨ, ਜਿਨ੍ਹਾਂ ਨੇ ਮਾਲਵੇ ਵਿਚ ਸਿੱਖੀ ਪ੍ਰਚਾਰ ਤੇ ਪਸਾਰ ਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਦਾ ਜਨਮ ਫ਼ਰੀਦਕੋਟ ਰਿਆਸਤ ਬਠਿੰਡਾ ਜ਼ਿਲ੍ਹਾ ਦੇ ਪਿੰਡ ਸੇਮਾ ਵਿਖੇ ਸ: ਦਲੇਲ ਸਿੰਘ ਦੇ ਗ੍ਰਹਿ ਵਿਖੇ ਮਾਤਾ ਸ੍ਰੀਮਤੀ ਕਰਮ ਕੌਰ ਦੀ ਕੁੱਖੋਂ ਹੋਇਆ। ਆਪ ਬਚਪਨ ਵਿਚ ਖੇਡਣ ਦੀ ਬਜਾਏ ਵੈਰਾਗ ਅਵਸਥਾ ਵਿਚ ਰਹਿੰਦੇ ਸਨ। ਉਨ੍ਹਾਂ ਨੇ ਗੁਰਮਤਿ ਦੀ ਸੰਥਿਆ ਸੰਤ ਹਰਨਾਮ ਸਿੰਘ ਪਾਸੋਂ ਪ੍ਰਾਪਤ ਕੀਤੀ।

ਸੰਤ ਅਤਰ ਸਿੰਘ ਨੇ ਲੱਖਾਂ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਾਇਆ। ਉਨ੍ਹਾਂ ਪੰਜਾਬ ਤੋਂ ਇਲਾਵਾ ਦਿੱਲੀ, ਕੋਲਕਾਤਾ ਸਮੇਤ ਅਨੇਕਾਂ ਥਾਵਾਂ 'ਤੇ ਜਾ ਕੇ ਸਿੱਖੀ ਦੇ ਪ੍ਰਚਾਰ ਤੇ ਪਸਾਰ ਨੂੰ ਵਧਾਇਆ ਅਤੇ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਬਾਣੀ ਤੇ ਬਾਣੇ ਨਾਲ ਜੋੜ ਕੇ ਗੁਰਸਿੱਖੀ ਜੀਵਨ ਗ੍ਰਹਿਣ ਕਰਵਾਇਆ। 29 ਅੱਸੂ 1927 ਵਿਚ ਉਹ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਸਥਾਨ ਦੇ ਪੰਜਵੇਂ ਗੱਦੀ-ਨਸ਼ੀਨ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਮੁੱਖ ਸੇਵਾਦਾਰ ਦੇ ਤੌਰ 'ਤੇ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਦੀ ਰਹਿਨੁਮਾਈ ਹੇਠ ਪੰਜਾਬ ਦੇ ਨਾਮਵਰ ਲੇਖਕਾਂ ਤੇ ਸਿੱਖ ਪੰਥ ਦੇ ਪੰਥਕ ਢਾਡੀ ਜਥਿਆਂ ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸੰਤ ਅਤਰ ਸਿੰਘ ਘੁੰਨਸ ਦੀ ਬਰਸੀ 2 ਅਕਤੂਬਰ 2025 ਨੂੰ ਗੁਰਦੁਆਰਾ ਸਾਹਿਬ ਤਪ ਸਥਾਨ ਸੰਤ ਅਤਰ ਸਿੰਘ ਪਿੰਡ ਘੁੰਨਸ (ਬਰਨਾਲਾ) ਵਿਖੇ ਗੁਰਮਤਿ ਸਮਾਗਮ ਕਰਵਾ ਕੇ ਮਨਾਈ ਜਾਵੇਗੀ।

-ਪਿੰਡ ਖੁੱਡੀ ਖ਼ੁਰਦ (ਬਰਨਾਲਾ)।
ਮੋਬਾ : 98725-45131

Ad Position 22
No active advertisement
ਪਿਛਲੀ ਖ਼ਬਰ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇ ਅਗਲੀ ਖ਼ਬਰ 29-09-25
Ad Position 24