16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਬਾਬਾ ਫ਼ਰੀਦ ਸੁਸਾਇਟੀ ਵਲੋਂ ਸਮਾਜ ਸੇਵੀ ਪਿ੍ਤਪਾਲ ਸਿੰਘ ਹੰਸਪਾਲ ਤੇ ਓਲੰਪੀਅਨ ਸਿਫ਼ਤ ਸਮਰਾ ਦਾ ਐਵਾਰਡਾਂ ਨਾਲ ਸਨਮਾਨ ਅੱਜ • ਬਾਬਾ ਫ਼ਰੀਦ ਆਗਮਨ ਪੁਰਬ ਦੇ ਅੰਤਿਮ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ

Ad Position 21
repet_subhas-goyals [Copy P29]
ਅਜੀਤ ਡੈਸਕ 23-09-2025
ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜ ਰੋਜ਼ਾ ਬਾਬਾ ਫ਼ਰੀਦ ਆਗਮਨ ਪੁਰਬ ਦੇ ਆਖਰੀ ਦਿਨ ਜਿੱਥੇ ਸ਼ਹਿਰ ਅੰਦਰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਉੱਥੇ ਦੋ ਮਹੱਤਵਪੂਰਨ ਐਵਾਰਡ ਪਹਿਲਾ ਸਮਾਜ ਸੇਵੀ ਪਿ੍ਤਪਾਲ ਸਿੰਘ ਹੰਸਪਾਲ ਅਤੇ ਦੂਸਰਾ ਪ੍ਰਸਿੱਧ ਨਿਸ਼ਾਨੇਬਾਜ਼ ਉਲੰਪੀਅਨ ਸਿਫ਼ਤ ਕੌਰ ਸਮਰਾ ਨੂੰ ਦਿੱਤਾ ਜਾਵੇਗਾ | ਇੱਥੇ ਇਹ ਜਾਣਕਾਰੀ ਦਿੰਦਿਆਂ ਬਾਬਾ ਫ਼ਰੀਦ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਦੇ ਜਨਰਲ ਸਕੱਤਰ ਐਡਵੋਕੇਟ ਗੁਰਜਾਪ ਸਿੰਘ ਸੇਖੋਂ ਨੇ ਦੱਸਿਆ ਕਿ ਇਹ ਐਵਾਰਡ ਸੁਸਾਇਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਬਾਬਾ ਫ਼ਰੀਦ ਐਵਾਰਡ ਫ਼ਾਰ ਸਰਵਿਸ ਟੂ ਹਿਊਮੈਂਟੀ ਲਈ ਪਿ੍ਤਪਾਲ ਸਿੰਘ ਹੰਸਪਾਲ ਅਤੇ ਸਵ. ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਐਵਾਰਡ ਲਈ ਨਿਸ਼ਾਨੇਬਾਜ ਸਿਫਤ ਕੌਰ ਸਮਰਾ ਦੀ ਚੋਣ ਹੋਈ ਸੀ | ਇਸ ਐਵਾਰਡ 'ਚ ਪਿ੍ਤਪਾਲ ਸਿੰਘ ਹੰਸਪਾਲ ਨੂੰ 2 ਲੱਖ ਰੁਪਏ ਅਤੇ ਸਿਫ਼ਤ ਕੌਰ ਸਮਰਾ ਨੂੰ 1 ਲੱਖ ਰੁਪਏ ਦੇ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਪਿ੍ਤਪਾਲ ਸਿੰਘ ਹੰਸਪਾਲ ਵਲੋਂ ਲੋਕਾਂ ਦੀ ਸੇਵਾ ਲਈ ਆਪਣਾ ਕੰਮ ਬੰਦ ਕਰਕੇ ਲੋਕਾਂ ਨੂੰ 100 ਕਿਸ਼ਤੀਆਂ ਤਿਆਰ ਕਰਕੇ ਦਿੱਤੀਆਂ ਸਨ | ਮਨੁੱਖਤਾ ਦੀ ਸੇਵਾ ਲਈ ਕੀਤੇ ਕਾਰਜਾਂ ਦੇ ਚੱਲਦਿਆਂ ਬਾਬਾ ਫ਼ਰੀਦ ਸੰਸਥਾਵਾਂ ਵਲੋਂ ਉਨ੍ਹਾਂ ਨੂੰ ਇਹ ਐਵਾਰਡ ਦਿੱਤਾ ਜਾਵੇਗਾ | ਜਿਸ ਵਿਚ 2 ਲੱਖ ਰੁਪਏ ਨਕਦ, ਸਾਈਟੇਸ਼ਨ, ਸਨਮਾਨ ਚਿੰਨ੍ਹ ਅਤੇ ਦੁਸ਼ਾਲਾ ਭੇਟ ਕੀਤਾ ਜਾਵੇਗਾ | ਇਸ ਦੇ ਨਾਲ ਹੀ ਸਵ. ਇੰਦਰਜੀਤ ਸਿੰਘ ਖ਼ਾਲਸਾ ਯਾਦਗਾਰੀ ਐਵਾਰਡ ਭਾਰਤੀ ਨਿਸ਼ਾਨੇਬਾਜ਼ ਸਿਫਤ ਕੌਰ ਸਮਰਾ ਨੂੰ ਦਿੱਤਾ ਜਾਵੇਗਾ ਜਿਸ ਵਿਚ 1 ਲੱਖ ਰੁਪਏ ਨਕਦ ਸਾਈਟੇਸ਼ਨ, ਸਨਮਾਨ ਚਿੰਨ੍ਹ ਅਤੇ ਦੁਸ਼ਾਲਾ ਭੇਟ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਹਾਂ ਸ਼ਖ਼ਸੀਅਤਾਂ ਨੂੰ ਆਪੋ ਆਪਣੇ ਖੇਤਰ ਵਿਚ ਪਾਏ ਯੋਗਦਾਨ ਦੇ ਚੱਲਦੇ ਸਨਮਾਨਿਤ ਕੀਤਾ ਜਾਵੇਗਾ | ਇਹ ਸਨਮਾਨ ਅੱਜ ਮਿਤੀ 23 ਸਤੰਬਰ ਨੂੰ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਦੌਰਾਨ ਦਿੱਤੇ ਜਾਣਗੇ | ਇਸ ਤੋਂ ਪਹਿਲਾਂ ਟਿੱਲਾ ਬਾਬਾ ਫ਼ਰੀਦ ਜੀ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਵੇਰੇ 8 ਵਜੇ ਗੁਰਦੁਆਰਾ ਗੋਦੜੀ ਸਾਹਿਬ ਲਈ ਰਵਾਨਾ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਅਗਰਸੇਨ ਜੈਅੰਤੀ ਮਨਾਈ ਅਗਲੀ ਖ਼ਬਰ ਫ਼ਰੀਦਕੋਟ ਸ਼ੂਟਿੰਗ ਬਾਲ ਐਸੋਸੀਏਸ਼ਨ ਨੇ ਪਹਿਲਾ ਸ਼ੂਟਿੰਗਬਾਲ ਟੂਰਨਾਮੈਂਟ ਕਰਵਾਇਆ • ਗਗਨਦੀਪ ਸਿੰਘ ਧਾਲੀਵਾਲ ਨੇ ਕੀਤਾ...
Ad Position 24