16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸੰਗਠਨ ਸਿਰਜਣ ਅਭਿਆਨ ਤਹਿਤ ਕਾਂਗਰਸ ਪਾਰਟੀ ਦੀ ਬਰਗਾੜੀ ਵਿਖੇ ਬਲਾਕ ਪੱਧਰੀ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 23-09-2025
ਬਰਗਾੜੀ, 22 ਸਤੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਸੰਗਠਨ ਸਿਰਜਣ ਅਭਿਆਨ ਤਹਿਤ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀ ਚੋਣ ਸੰਬੰਧੀ ਪਾਰਟੀ ਦੀ ਬਲਾਕ ਪੱਧਰੀ ਮੀਟਿੰਗ ਕਸਬਾ ਬਰਗਾੜੀ ਦੇ ਕਮਿਊਨਿਟੀ ਸੈਂਟਰ ਵਿਖੇ ਹੋਈੋ | ਇਸ ਮੀਟਿੰਗ 'ਚ ਵੱਡੀ ਗਿਣਤੀ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਭਾਗ ਲਿਆ | ਇਸ ਮੀਟਿੰਗ ਦੀ ਸੁਰੂਆਤ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਅਤੇ ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਬਰਾੜ ਦੇ ਸਵਾਗਤੀ ਭਾਸ਼ਨ ਨਾਲ ਹੋਈ | ਇਸ ਮੌਕੇ ਆਬਜਰਵਰ ਏ.ਆਈ.ਸੀ.ਸੀ ਜਨਾਬ ਨਦੀਮ ਜਾਵੇਦ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰੁਜਨ ਖੜਗੇ, ਵਿਰੋਧੀ ਦੇ ਨੇਤਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਸਮੇਤ ਪਾਰਟੀ ਦੀ ਸਮੁੱਚੀ ਕੇਂਦਰੀ ਲੀਡਰਸ਼ਿਪ ਨੇ ਇਹ ਫ਼ੈਸਲਾ ਕੀਤਾ ਹੈ ਪਾਰਟੀ ਦੀ ਜ਼ਮੀਨੀ ਹਕੀਕਤ ਦੀ ਜਾਣਕਾਰੀ ਲੈਣ ਤੋਂ ਬਾਅਦ ਹੀ ਕਿਸੇ ਵਿਅਕਤੀ ਨੂੰ ਅਹੁਦੇ ਦੇ ਕੇ ਹੀ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਂਗਰਸ ਪਾਰਟੀ ਦਾ ਭਵਿੱਖ ਬੜਾ ਸੁਨਹਿਰੀ ਹੈ | ਇਸ ਲਈ ਸਾਰੇ ਆਗੂਆਂ ਤੇ ਵਰਕਰਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਪੂਰੀ ਤਰ੍ਹਾਂ ਇਕਮੁੱਠ ਹੋ ਕਿ ਪਾਰਟੀ ਲਈ ਕੰਮ ਕਰਨਾ ਚਾਹੀਦਾ ਹੈ | ਇਸ ਮੌਕੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਸਾਬਕਾ ਚੇਅਰਮੈਨ ਕੇ.ਕੇ. ਅਗਰਵਾਲ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ | ਮੀਟਿੰਗ ਦੇ ਅਖੀਰ 'ਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਕਸਬਾ ਬਰਗਾੜੀ ਦੇ ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਬਰਾੜ ਨੇ ਮੀਟਿੰਗ ਸ਼ਾਮਿਲ ਹੋਣ ਵਾਲੇ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਚੇਅਰਮੈਨ ਪਵਨ ਗੋਇਲ, ਗੁਰਸ਼ਵਿੰਦਰ ਸਿੰਘ ਬਰਾੜ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਸੇਖੋਂ, ਦਰਸ਼ਨ ਸਿੰਘ ਸਹੋਤਾ, ਬਲਾਕ ਪ੍ਰਧਾਨ ਪ੍ਰਭਜੀਤ ਸਿੰਘ ਬਰਾੜ, ਤਰਸੇਮ ਸਿੰਘ ਜਿਉਣਵਾਲਾ, ਘੰਟੀ ਡੋਡ ਜੈਤੋ, ਬੇਅੰਤ ਸਿੰਘ ਬੁਰਜ, ਹਰਦੀਪ ਸਿੰਘ ਸੰਧੂ, ਪ੍ਰੇਮਪਾਲ ਸਿੰਘ ਗੁਰੂਸਰ, ਰਵੀ ਪ੍ਰਧਾਨ, ਭਗਤ ਸਿੰਘ ਚਹਿਲ, ਸੱਤਾ ਭਾਊ, ਲਾਭ ਸਿੰਘ ਸੈਕਟਰੀ, ਹਰਦੀਪ ਸਿੰਘ ਸੰਧੂ, ਗੁਰਤੇਜ ਸਿੰਘ ਤੇਜਾ, ਮੇਹਰ ਸਿੰਘ ਕਰੀਰਵਾਲੀ, ਭਗਵੰਤ ਸਿੰਘ ਚੈਨਾ, ਸਵਰਨ ਸਿੰਘ, ਭਵਨਪ੍ਰੀਤ ਸਿੰਘ ਬਰਾੜ, ਸੋਹਣ ਸਿੰਘ ਬੁਰਜ, ਵੀਰ ਚੰਦ ਸ਼ਰਮਾ, ਜੈਪਾਲ ਸ਼ਰਮਾ, ਇੰਰਦਜੀਤ ਸ਼ਰਮਾ, ਚਰਨਜੀਤ ਸ਼ਰਮਾ, ਗੁਰਜੰਟ ਸ਼ਰਮਾ, ਸੁਖਦੇਵ ਸਿੰਘ ਸੇਵ ਢਿੱਲੋਂ, ਰਾਜਿੰਦਰ ਸਿੰਘ ਢਿੱਲੋਂ, ਗੁਰਮੀਤ ਸਿੰਘ ਪੱਪੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਟਰਨੈਸ਼ਨਲ ਕਬੱਡੀ ਖਿਡਾਰੀ ਮਨਪ੍ਰੀਤ ਸਿੰਘ ਕੰਗ ਦੀ ਮੌਤ ਨਾਲ ਇਲਾਕੇ 'ਚ ਸੋਗ ਅਗਲੀ ਖ਼ਬਰ ਗੁਰਮੀਤ ਸਿੰਘ ਮਰਾੜ ਮਿੰਨੀ ਕਹਾਣੀ ਦਾ ਸੰਗ੍ਰਹਿ 'ਭੁੱਖ ਵੱਡੀ ਹੈ' ਲੋਕ ਅਰਪਣ
Ad Position 24