16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਬਾਬਾ ਫ਼ਰੀਦ ਆਗਮਨ ਪੁਰਬ ਦੇ ਤੀਜੇ ਦਿਨ ਕਥਾ ਵਾਚਕ ਤੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਕੀਤਾ ਨਿਹਾਲ

Ad Position 21
repet_subhas-goyals [Copy P29]
ਅਜੀਤ ਡੈਸਕ 23-09-2025
ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਜੀ ਦੇ ਆਗਮਨ-ਪੁਰਬ 2025 ਦੇ ਤੀਜੇ ਦਿਨ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਅਤੇ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਸਮੂਹ ਮੈਂਬਰ ਦੀਪਇੰਦਰ ਸਿੰਘ ਸੇਖੋਂ, ਡਾ. ਗੁਰਇੰਦਰ ਮੋਹਨ ਸਿੰਘ, ਸੁਰਿੰਦਰ ਸਿੰਘ ਰੋਮਾਣਾ, ਚਰਨਜੀਤ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ ਅਤੇ ਨਰਿੰਦਰਪਾਲ ਸਿੰਘ ਬਰਾੜ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮ ਦੌਰਾਨ ਕਥਾ ਵਾਚਕ ਅਤੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ | ਸਿਮਰਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਸ਼ਾਮ ਦੇ ਸਮੇਂ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਭਾਈ ਜਸਵਿੰਦਰ ਸਿੰਘ ਦਰਦੀ ਕਥਾ ਵਾਚਕ, ਸ੍ਰੀ ਹਰਮਦਿੰਰ ਸਾਹਿਬ ਜੀ, ਸ੍ਰੀ ਅੰਮਿ੍ਤਸਰ ਸਾਹਿਬ ਅਤੇ ਭਾਈ ਨਿਰਭੈ ਸਿੰਘ ਰਾਗੀ ਜਥਾ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੇ ਆਪਣੇ ਰੂਹਾਨੀ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਅੰਤ ਵਿਚ ਕਮੇਟੀ ਵਲੋਂ ਸਿੰਘ ਸਾਹਿਬਾਨਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸ਼ਾਮਲਾਟ ਥਾਵਾਂ 'ਤੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੰਗ ਅਗਲੀ ਖ਼ਬਰ ਰੁਪਿੰਦਰ ਸਿੰਘ ਜੈਤੋ ਦੂਸਰੀ ਵਾਰ ਬਣੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ
Ad Position 24