16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 23-09-2025
ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਮਹਾਨ ਸੂਫ਼ੀ ਸੰਤ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਵਲੋਂ ਸ਼ੇਖ ਫ਼ਰੀਦ ਵੋਕੇਸ਼ਨਲ ਸੈਂਟਰ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ 'ਚ ਸਾਂਝ ਬਲੱਡ ਵੈਲਫ਼ੇਅਰ ਕਲੱਬ, ਭਾਈ ਘਨੱਈਆ ਯੂਥ ਕਲੱਬ ਫ਼ਰੀਦਕੋਟ ਅਤੇ ਕਿਸਾਨ ਯੂਨੀਅਨ ਏਕਤਾ ਫਤਿਹ ਵਲੋਂ ਸਹਿਯੋਗ ਦਿੱਤਾ ਗਿਆ | ਕੈਂਪ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਨ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਮਨੁੱਖਤਾ ਦੀ ਸੇਵਾ ਦੇ ਉੱਚੇ ਮਾਪਦੰਡ ਸਥਾਪਿਤ ਕਰਦੇ ਹਨ | ਉਨ੍ਹਾਂ ਕੈਂਪ ਪ੍ਰਬੰਧਕਾਂ ਅਤੇ ਖ਼ੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ 'ਤੇ ਤੁਰਦਿਆਂ ਜੇ ਅਸੀਂ ਆਪਸੀ ਪ੍ਰੇਮ, ਸੇਵਾ ਤੇ ਸਾਂਝ ਨੂੰ ਆਪਣਾ ਲਈਏ ਤਾਂ ਸਮਾਜ ਹੋਰ ਵੀ ਸੁੰਦਰ ਬਣ ਸਕਦਾ ਹੈ | ਇਸ ਮੌਕੇ ਸੂਬਾ ਪ੍ਰਧਾਨ ਚਰਨਜੀਤ ਸਿੰਘ ਸਰਾਂ, ਕੇ.ਪੀ. ਸਿੰਘ ਸਰਾਂ, ਗੁਰਵਿੰਦਰ ਸਿੰਘ, ਜਸਵੀਰ ਸਿੰਘ ਸੰਨੀ, ਦਵਿੰਦਰਜੀਤ ਸਿੰਘ, ਇਕਬਾਲ ਸਿੰਘ, ਹਰਜੀਤ ਸਿੰਘ, ਬੀਰਇੰਦਰ ਸਿੰਘ ਅਤੇ ਤਰਸੇਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਖੂਨਦਾਨੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਟਰਨੈਸ਼ਨਲ ਕਬੱਡੀ ਖਿਡਾਰੀ ਮਨਪ੍ਰੀਤ ਸਿੰਘ ਕੰਗ ਦੀ ਮੌਤ ਨਾਲ ਇਲਾਕੇ 'ਚ ਸੋਗ ਅਗਲੀ ਖ਼ਬਰ ਸ਼ਾਮਲਾਟ ਥਾਵਾਂ 'ਤੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੰਗ
Ad Position 24