12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਮੋਦੀ ਵਲੋਂ ਵੱਖ-ਵੱਖ ਖੇਡਾਂ ਵਿਚ ਭਾਰਤੀ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ <br/>

Ad Position 21
No active advertisement
ਅਜੀਤ ਡੈਸਕ 03-06-2025

ਨਵੀਂ ਦਿੱਲੀ, 2 ਜੂਨ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਉਲਾਨਬਾਤਰ ਓਪਨ 2025 ਵਿਚ ਤੀਜੀ ਰੈਂਕਿੰਗ ਸੀਰੀਜ਼ ਵਿਚ ਭਾਰਤੀ ਪਹਿਲਵਾਨਾਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਇਸਨੂੰ ਸ਼ਾਨਦਾਰ ਦੱਸਿਆ | ਸੋਸ਼ਲ ਮੀਡੀਆ 'ਤੇ ਪਾਈਆਂ ਪੋਸਟਾਂ 'ਚ ਮੋਦੀ ਨੇ ਵੱਖ-ਵੱਖ ਖੇਡਾਂ ਵਿਚ ਭਾਰਤੀ ਖਿਡਾਰੀਆਂ ਦੇ ਹਾਲੀਆ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ | 'ਖੇਡਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਜਾਰੀ ਹਨ | ਉਲਾਨਬਾਤਰ ਓਪਨ 2025 ਵਿਚ ਤੀਜੀ ਰੈਂਕਿੰਗ ਸੀਰੀਜ਼ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਸਾਡੇ ਪਹਿਲਵਾਨਾਂ ਨੂੰ ਵਧਾਈਆਂ, ਜਿਨ੍ਹਾਂ ਨੇ 6 ਸੋਨ ਸਮੇਤ 21 ਤਗਮੇ ਜਿੱਤੇ | ਸਾਡੀ ਨਾਰੀ ਸ਼ਕਤੀ ਨੇ ਰੈਂਕਿੰਗ ਸੀਰੀਜ਼ ਵਿਚ ਆਪਣਾ ਸਭ ਤੋਂ ਵਧੀਆ ਪ੍ਰਦਰਸ਼ਨ ਦਿੱਤਾ ਹੈ, ਇਸ ਪ੍ਰਾਪਤੀ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ ਹੈ | ਇੱਕ ਹੋਰ ਪੋਸਟ ਵਿਚ, ਉਨ੍ਹਾਂ ਕਿਹਾ ਕਿ ਭਾਰਤ ਨੂੰ ਦੱਖਣੀ ਕੋਰੀਆ ਵਿਚ ਹਾਲ ਹੀ ਵਿਚ ਕਰਵਾਈਆਂ 2025 ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿੱਪ ਵਿਚ ਆਪਣੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਮਾਣ ਹੈ | ਪ੍ਰਧਾਨ ਮੰਤਰੀ ਨੇ ਸ਼ਤਰੰਜ ਦੇ ਵਿਸ਼ਵ ਚੈਂਪੀਅਨ ਡੀ ਗੁਕੇਸ਼ ਦੀ ਵੀ ਪ੍ਰਸ਼ੰਸਾ ਕੀਤੀ, ਜਿਸਨੇ ਮੈਗਨਸ ਕਾਰਲਸਨ ਤੋਂ ਬਦਲਾ ਲਿਆ ਕਿਉਂਕਿ ਉਸਨੇ ਪਹਿਲੀ ਵਾਰ ਇੱਕ ਕਲਾਸੀਕਲ ਗੇਮ ਵਿਚ ਵਿਸ਼ਵ ਦੇ ਨੰਬਰ 1 ਖਿਡਾਰੀ ਨੂੰ ਹਰਾਉਣ ਲਈ ਉਸਦੀ ਗਲਤੀ ਦਾ ਫਾਇਦਾ ਉਠਾਇਆ |

Ad Position 22
No active advertisement
ਪਿਛਲੀ ਖ਼ਬਰ ਸ਼ੁਕਲਾ ਹੋਣਗੇ ਬੀ.ਸੀ.ਸੀ.ਆਈ. ਦੇ ਕਾਰਜਕਾਰੀ ਪ੍ਰਧਾਨ <br/> ਅਗਲੀ ਖ਼ਬਰ ਰਾਜਾ ਵੜਿੰਗ, ਹਰਸਿਮਰਤ, ਚੰਦੂਮਾਜਰਾ ਸਮੇਤ ਵੱਖ-ਵੱਖ ਆਗੂਆਂ ਵਲੋਂ ਢੀਂਡਸਾ ਪਰਿਵਾਰ ਨਾਲ ਦੁੱਖ ਪ੍ਰਗਟ
Ad Position 24