ਨਵੀਂ ਦਿੱਲੀ, 2 ਜੂਨ (ਏਜੰਸੀ)-ਦੱਖਣੀ ਅਫਰੀਕਾ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਹੇਨਰਿਕ ਕਲਾਸੇਨ ਨੇ ਸੋਮਵਾਰ ਨੂੰ ਅੰਤਰਰਾਸ਼ਟਰੀ ਕਿ੍ਕਟ ਤੋਂ ਸੰਨਿਆਸ ਲੈਣ ਦਾ ਫੈਸਲਾ ਲੈ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ | 33 ਸਾਲਾ ਖਿਡਾਰੀ ਨੇ ਸੋਸ਼ਲ ਮੀਡੀਆ 'ਤੇ ਆਪਣੇ ਫੈਸਲੇ ਦਾ ਐਲਾਨ ਕੀਤਾ | ਉਸਨੇ ਦੱਸਿਆ ਕਿ ਉਹ ਆਪਣੇ ਪਰਿਵਾਰ 'ਤੇ ਧਿਆਨ ਕੇਂਦਰਿਤ ਕਰਨਾ ਚਾਹੁੰਦਾ ਹੈ | ਤੁਹਾਨੂੰ ਦੱਸ ਦੇਈਏ ਕਿ ਕਲਾਸੇਨ ਨੇ ਪਿਛਲੇ ਸਾਲ ਟੈਸਟ ਕਿ੍ਕਟ ਤੋਂ ਸੰਨਿਆਸ ਲੈ ਲਿਆ ਸੀ | ਹੁਣ ਉਸਨੇ ਵਨਡੇ ਅਤੇ ਟੀ-20 ਨੂੰ ਵੀ ਅਲਵਿਦਾ ਕਹਿ ਦਿੱਤਾ ਹੈ | ਸੱਜੇ ਹੱਥ ਦੇ ਬੱਲੇਬਾਜ਼ ਨੇ ਇੰਸਟਾਗ੍ਰਾਮ 'ਤੇ ਪੋਸਟ ਕੀਤਾ ਅਤੇ ਲਿਖਿਆ - 'ਇਹ ਮੇਰੇ ਲਈ ਇੱਕ ਦੁਖਦਾਈ ਦਿਨ ਹੈ ਕਿਉਂਕਿ ਮੈਂ ਐਲਾਨ ਕਰਦਾ ਹਾਂ ਕਿ ਮੈਂ ਅੰਤਰਰਾਸ਼ਟਰੀ ਕਿ੍ਕਟ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ | ਮੈਨੂੰ ਇਹ ਫੈਸਲਾ ਕਰਨ ਵਿਚ ਬਹੁਤ ਸਮਾਂ ਲੱਗਿਆ ਕਿ ਮੇਰੇ ਤੇ ਮੇਰੇ ਪਰਿਵਾਰ ਦੇ ਭਵਿੱਖ ਲਈ ਕੀ ਸਭ ਤੋਂ ਵਧੀਆ ਹੈ | ਇਹ ਸੱਚਮੁੱਚ ਇੱਕ ਬਹੁਤ ਮੁਸ਼ਕਿਲ ਫੈਸਲਾ ਸੀ ਪਰ ਮੈਂ ਇਸ ਫੈਸਲੇ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਾਂ |'
ਖੇਡ ਸੰਸਾਰ
Free
ਹੇਨਰਿਕ ਕਲਾਸੇਨ ਨੇ ਅੰਤਰਰਾਸ਼ਟਰੀ ਕਿ੍ਕਟ ਤੋਂ ਲਿਆ ਸੰਨਿਆਸ <br/>
ਅਜੀਤ ਡੈਸਕ
03-06-2025