12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਮਾਮਲੇ 'ਚ ਧਵਨ ਈ.ਡੀ. ਸਾਹਮਣੇ ਪੇਸ਼ <br/>

Ad Position 21
No active advertisement
ਅਜੀਤ ਡੈਸਕ 05-09-2025
ਨਵੀਂ ਦਿੱਲੀ, 4 ਸਤੰਬਰ (ਪੀ.ਟੀ.ਆਈ.)-ਸਾਬਕਾ ਭਾਰਤੀ ਕ੍ਰਿਕਟਰ ਸ਼ਿਖਰ ਧਵਨ ਇਕ ਕਥਿਤ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਨਾਲ ਸਬੰਧਿਤ ਹਵਾਲਾ ਰਾਸ਼ੀ ਮਾਮਲੇ 'ਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਹੋਏ | ਉਹ ਸਵੇਰੇ 11 ਵਜੇ ਕੇਂਦਰੀ ਦਿੱਲੀ 'ਚ ਡਾਇਰੈਕਟੋਰੇਟ ਦੇ ਦਫ਼ਤਰ ਪਹੁੰਚੇ | ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਜਾਂਚ ਏਜੰਸੀ 'ਵਨ ਐਕਸ ਬੇਟ' ਨਾਮਕ ਇਕ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਨਾਲ ਸਬੰਧਿਤ ਇਸ ਜਾਂਚ ਦੇ ਹਿੱਸੇ ਵਜੋਂ ਹਵਾਲਾ ਰਾਸ਼ੀ ਰੋਕਥਾਮ ਐਕਟ (ਪੀ.ਐਮ.ਐਲ.ਏ.) ਦੇ ਤਹਿਤ ਉਨ੍ਹਾਂ ਦਾ ਬਿਆਨ ਦਰਜ ਕਰੇਗੀ | ਮੰਨਿਆ ਜਾ ਰਿਹਾ ਹੈ ਕਿ 39 ਸਾਲਾ ਸਾਬਕਾ ਭਾਰਤੀ ਕ੍ਰਿਕਟਰ ਕੁਝ ਇਸ਼ਤਿਹਾਰਾਂ ਰਾਹੀਂ ਇਸ ਐਪ ਨਾਲ ਜੁੜਿਆ ਹੋਇਆ ਹੈ | ਈ.ਡੀ. ਪੁੱਛਗਿੱਛ ਦੌਰਾਨ ਇਸ ਐਪ ਨਾਲ ਉਨ੍ਹਾਂ ਦੇ ਸਬੰਧਾਂ ਨੂੰ ਸਮਝਣਾ ਚਾਹੁੰਦਾ ਹੈ | ਏਜੰਸੀ ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਨਾਲ ਸਬੰਧਿਤ ਕਈ ਮਾਮਲਿਆਂ ਦੀ ਜਾਂਚ ਕਰ ਰਹੀ ਹੈ ਜਿਨ੍ਹਾਂ 'ਤੇ ਕਈ ਲੋਕਾਂ 'ਤੇ ਨਿਵੇਸ਼ਕਾਂ ਨੂੰ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਜਾਂ ਵੱਡੀ ਟੈਕਸ ਚੋਰੀ ਕਰਨ ਦਾ ਦੋਸ਼ ਹੈ | ਇਸ ਮਾਮਲੇ 'ਚ ਪਿਛਲੇ ਮਹੀਨੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਤੋਂ ਪੁੱਛਗਿੱਛ ਕੀਤੀ ਗਈ ਸੀ | ਜ਼ਿਕਰੋਯੋਗ ਹੈ ਕਿ ਕੇਂਦਰ ਸਰਕਾਰ ਨੇ ਹਾਲ ਹੀ 'ਚ ਅਸਲ ਪੈਸੇ ਵਾਲੇ ਅÏਨਲਾਈਨ ਗੇਮਿੰਗ 'ਤੇ ਪਾਬੰਦੀ ਲਗਾਉਣ ਵਾਲਾ ਕਾਨੂੰਨ ਲਿਆਂਦਾ ਹੈ | ਮਾਰਕੀਟ ਵਿਸ਼ਲੇਸ਼ਣ ਫਰਮਾਂ ਤੇ ਜਾਂਚ ਏਜੰਸੀਆਂ ਦੇ ਅਨੁਸਾਰ, ਭਾਰਤ 'ਚ 22 ਕਰੋੜ ਲੋਕ ਅਜਿਹੇ ਅÏਨਲਾਈਨ ਸੱਟੇਬਾਜ਼ੀ ਐਪਸ ਦੀ ਵਰਤੋਂ ਕਰ ਰਹੇ ਹਨ, ਜਿਨ੍ਹਾਂ ਵਿੱਚੋਂ ਅੱਧੇ ਨਿਯਮਤ ਉਪਭੋਗਤਾ ਹਨ |

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ ਲਈ ਯੂ.ਏ.ਈ. ਟੀਮ 'ਚ ਸਿਮਰਨਜੀਤ ਸਿੰਘ ਸ਼ਾਮਿਲ ਅਗਲੀ ਖ਼ਬਰ ਬਾਬਾ ਬਲਬੀਰ ਸਿੰਘ ਵਲੋਂ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ <br/>
Ad Position 24