ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਮਹਿਲਾ ਕਿ੍ਕਟ ਟੀਮ ਵਲੋਂ ਵਿਸ਼ਵ ਕੱਪ ਜਿੱਤਣ ਮਗਰੋਂ ਮੋਗਾ ਦੀ ਧੀ ਹਰਮਨਪ੍ਰੀਤ ਕੌਰ ਨੇ ਨਾ ਸਿਰਫ਼ ਦੇਸ਼ ਦਾ ਮਾਣ ਵਧਾਇਆ ਹੈ, ਸਗੋਂ ਆਪਣੇ ਮਾਤਾ-ਪਿਤਾ ਅਤੇ ਮੋਗਾ ਸ਼ਹਿਰ ਦਾ ਵੀ ਨਾਮ ਚਮਕਾਇਆ ਹੈ | ਮੈਚ ਜਿੱਤਣ ਤੋਂ ਬਾਅਦ ਹਰਮਨਪ੍ਰੀਤ ਦੇ ਮਾਤਾ-ਪਿਤਾ ਅੱਜ ਆਪਣੇ ਮੋਗਾ ਦੇ ਘਰ ਪਹੁੰਚੇ, ਜਿੱਥੇ ਸ਼ਹਿਰ ਵਾਸੀਆਂ ਨੇ ਉਨ੍ਹਾਂ ਦਾ ਤਹਿ ਦਿਲੋਂ ਸਵਾਗਤ ਕੀਤਾ | ਲੋਕਾਂ ਨੇ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਤੇ ਇਸ ਸਮੇਂ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਰਿਹਾ ਤੇ ਲੋਕਾਂ ਨੇ ਨੱਚ ਟੱਪ ਕੇ ਖ਼ੁਸ਼ੀ ਮਨਾਈ | ਇਸ ਮੌਕੇ ਹਰਮਨਪ੍ਰੀਤ ਦੇ ਪਿਤਾ ਹਰਿਮੰਦਰ ਸਿੰਘ ਨੇ ਕਿਹਾ ਸਾਨੂੰ ਸਾਡੀ ਬੇਟੀ 'ਤੇ ਮਾਣ ਹੈ | ਉਸ ਨੇ ਦੇਸ਼ ਦਾ ਤੇ ਸਾਡੇ ਮੋਗਾ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਹਰਮਨ ਬਚਪਨ ਤੋਂ ਹੀ ਮੁੰਡਿਆਂ ਨਾਲ ਖੇਡਦੀ ਸੀ ਤੇ ਹਮੇਸ਼ਾ ਕਹਿੰਦੀ ਸੀ ਕਿ ਉਹ ਇਕ ਦਿਨ ਦੇਸ਼ ਲਈ ਖੇਡੇਗੀ | ਉਸ ਮਿਹਨਤ ਦਾ ਹੀ ਨਤੀਜਾ ਹੈ ਕਿ ਅੱਜ ਹਰਮਨਪ੍ਰੀਤ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ ਤੇ 25 ਸਾਲ ਬਾਅਦ ਭਾਰਤ ਮਹਿਲਾ ਕ੍ਰਿਕਟ ਵਿਚ ਵਿਸ਼ਵ ਚੈਂਪੀਅਨ ਬਣਿਆਂ ਹੈ | ਇਸ ਮੌਕੇ ਡਾ. ਸ਼ਮਸ਼ੇਰ ਸਿੰਘ ਮੱਟਾ ਜੌਹਲ, ਗੋਵਰਧਨ ਪੋਪਲੀ ਸਾਬਕਾ ਕੌਂਸਲਰ ਸਮੇਤ ਸ਼ਹਿਰ ਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ |
ਖੇਡ ਸੰਸਾਰ
Free
ਦੇਸ਼ ਦਾ ਨਾਂਅ ਰੌਸ਼ਨ ਕਰਨ ਵਾਲੀ ਸਾਨੂੰ ਸਾਡੀ ਧੀ 'ਤੇ ਮਾਣ: ਮਾਤਾ-ਪਿਤਾ <br/>
ਅਜੀਤ ਡੈਸਕ
05-11-2025