22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪਾਕਿਸਤਾਨੀ ਕਬੱਡੀ ਖਿਡਾਰੀ 'ਤੇ ਪਾਬੰਦੀ ਲਗਾਉਣ ਦੀ ਇੰਗਲੈਂਡ ਕਬੱਡੀ ਫੈਡਰੇਸ਼ਨ ਵਲੋਂ ਸਖ਼ਤ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 30-12-2025

ਲੰਡਨ, 29 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)'ਬੀਤੇ ਦਿਨੀ ਪਾਕਿਸਤਾਨੀ ਖਿਡਾਰੀ ਓਬੇਦ ਓਲਾ ਰਾਜਪੂਤ ਵਲੋਂ ਖੇਡੇ ਗਏ ਮੈਚ ਵਿਚ ਭਾਰਤੀ ਤਿਰੰਗਾ ਲਹਿਰਾਉਣ ਨੂੰ ਲੈ ਕੇ ਪਾਕਿਸਤਾਨ ਕਬੱਡੀ ਫੈਡਰੇਸ਼ਨ ਵਲੋਂ ਖਿਡਾਰੀ ਖਿਲਾਫ਼ ਲਏ ਗਏ ਫ਼ੈਸਲੇ ਦੀ ਇੰਗਲੈਂਡ ਕਬੱਡੀ ਫੈਡਰੇਸ਼ਨ ਨੇ ਸਖ਼ਤ ਨਿਖੇਧੀ ਕੀਤੀ ਹੈ¢ ਫੈਡਰੇਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਕੰਮਾ ਅÏਜਲਾ, ਚੇਅਰਮੈਨ ਬਲਵਿੰਦਰ ਸਿੰਘ ਚੱਠਾ, ਜਨਰਲ ਸਕੱਤਰ ਸਤਨਾਮ ਸਿੰਘ ਸੱਤਾ ਮੁਠੱਡਾ, ਸਤਿੰਦਰਪਾਲ ਸਿੰਘ ਗੋਲਡੀ, ਕੁਲਵੰਤ ਸਿੰਘ ਸੰਘਾ, ਸ਼ੀਰਾ ਸਿੰਘ ਅÏਲਖ ਨੇ ਕਿਹਾ ਕਿ ਕਬੱਡੀ ਪੰਜਾਬੀਆਂ ਦੀ ਮਾਂ ਖੇਡ ਹੈ ਅਤੇ ਖੇਡਾਂ ਨੂੰ ਖੇਡਾਂ ਹੀ ਰਹਿਣ ਦੇਣਾ ਚਾਹੀਦਾ ਹੈ¢ ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਜਿੱਥੇ ਭਾਰਤ ਅਤੇ ਪਾਕਿਸਤਾਨ ਤੋਂ ਖਿਡਾਰੀ ਵੱਖ-ਵੱਖ ਕਲੱਬਾਂ ਲਈ ਖੇਡਦੇ ਹਨ, ਉਹੀ ਖਿਡਾਰੀ ਵੱਖ-ਵੱਖ ਦੇਸ਼ਾਂ ਦੀਆਂ ਟੀਮਾਂ ਵਲੋਂ ਵੀ ਖੇਡਦੇ ਹਨ¢ ਲੇਕਿਨ ਇਹ ਪਹਿਲੀ ਵਾਰ ਹੈ ਜਦੋਂ ਪਾਕਿਸਤਾਨ ਦੇ ਖਿਡਾਰੀ 'ਤੇ ਇਸ ਤਰ੍ਹਾਂ ਪਾਬੰਦੀ ਲਗਾਈ ਗਈ ਹੈ¢ ਸੱਤਾ ਮੁਠੱਡਾ ਨੇ ਕਿਹਾ ਕਿ ਇੰਗਲੈਂਡ ਕਬੱਡੀ ਫੈਡਰੇਸ਼ਨ ਦੀ ਰਹਿਨੁਮਾਈ ਹੇਠ ਅਣਗਿਣਤ ਪਾਕਿਸਤਾਨੀ ਖਿਡਾਰੀ ਖੇਡਦੇ ਰਹੇ ਹਨ ¢ ਜੇ ਪਾਕਿਸਤਾਨ ਕਬੱਡੀ ਫੈਡਰੇਸ਼ਨ ਨੇ ਰਾਜਪੂਤ 'ਤੇ ਪਾਬੰਦੀ ਨਾ ਹਟਾਈ ਤਾਂ ਭਵਿੱਖ ਵਿਚ ਇੰਗਲੈਂਡ ਕਬੱਡੀ ਫੈਡਰੇਸ਼ਨ ਵੀ ਮਜ਼ਬੂਰ ਹੋ ਕੇ ਸਖ਼ਤ ਫ਼ੈਸਲੇ ਲਵੇਗੀ ਅਤੇ ਕਿਸੇ ਵੀ ਪਾਕਿਸਤਾਨੀ ਖਿਡਾਰੀ ਨੂੰ ਇੰਗਲੈਂਡ ਦੀਆਂ ਕਲੱਬਾਂ ਵਿਚ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ¢ ਉਨ੍ਹਾਂ ਕਿਹਾ ਕਿ ਇੰਗਲੈਂਡ ਦੇ ਕਬੱਡੀ ਪ੍ਰਮੋਟਰ ਭਾਰਤੀ ਪੰਜਾਬ ਤੋਂ ਹੋਣ ਦੇ ਬਾਵਜੂਦ ਲਹਿੰਦੇ ਅਤੇ ਚੜ੍ਹਦੇ ਪੰਜਾਬ ਦੇ ਕਬੱਡੀ ਖਿਡਾਰੀਆਂ ਨੂੰ ਹਮੇਸ਼ਾਂ ਬਰਾਬਰ ਦਾ ਮਾਣ ਦਿੰਦੇ ਹਨ¢ ਲੇਕਿਨ ਬੇਲੋੜੀ ਬਿਆਨਬਾਜ਼ੀ, ਨਫ਼ਰਤ ਅਤੇ ਪਾਬੰਦੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ¢

Ad Position 22
No active advertisement
ਪਿਛਲੀ ਖ਼ਬਰ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ 'ਚ ਘਰਾਂ ਨੂੰ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਸਮੇਤ 4 ਦੀ ਮੌਤ <br/> ਅਗਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ ਤਿੰਨ ਅੰਤਰਰਾਸ਼ਟਰੀ ਅਤੇ ਛੇ ਘਰੇਲੂ ਉਡਾਣਾਂ ਰੱਦ
Ad Position 24