06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਕਿਆਂਪੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮਨਾਈ

Ad Position 21
No active advertisement
ਅਜੀਤ ਡੈਸਕ 02-06-2025

ਵੈਨਿਸ (ਇਟਲੀ), 1 ਜੂਨ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਵਾਸ ਕਿਆਂਪੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਬਹੁਤ ਹੀ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ਼ ਮਨਾਈ | ਇਸ ਪਵਿੱਤਰ ਦਿਹਾੜੇ ਮੌਕੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਮਾਗਮ ਦੀ ਆਰੰਭਤਾ ਗੁਰਬਾਣੀ ਸ਼ਬਦਾਂ ਦੇ ਰਸ-ਭਿੰਨੇ ਕੀਰਤਨ ਦੇ ਨਾਲ਼ ਹੋਈ | ਉਪਰੰਤ ਪ੍ਰਸਿੱਧ ਢਾਡੀ ਭਾਈ ਹਰਜਿੰਦਰ ਸਿੰਘ ਪਰਵਾਨਾ ਦੇ ਢਾਡੀ ਜਥੇ ਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਪ੍ਰੇਰਨਾਮਈ ਜੀਵਨ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਵਾਰਾਂ ਦੇ ਰਾਹੀ ਵਡਮੁੱਲਾ ਇਤਿਹਾਸ ਸਰਵਣ ਕਰਵਾਇਆ | ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਤੇ ਕਿਹਾ ਗਿਆ ਕਿ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜੀਵਨ ਤੋਂ ਸਾਨੂੰ ਬਹੁਤ ਹੀ ਚੰਗੀ ਸੇਧ ਤੇ ਸਿੱਖਿਆ ਮਿਲਦੀ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਭਾਈ ਹਰਜਿੰਦਰ ਸਿੰਘ ਪਰਵਾਨਾ ਦੇ ਢਾਡੀ ਜਥੇ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਸ. ਸ. ਸ. ਸਕੂਲ ਕਾਂਗੜ ਵਿਖੇ ਤਿ੍ਤੀਆ ਸੋਪਾਨ ਸਕਾਊਟ ਗਾਈਡ ਟੈਸਟਿੰਗ ਕੈਂਪ ਸਮਾਪਤ <br/> ਅਗਲੀ ਖ਼ਬਰ ਪੀ. ਐਸ. ਜੀ. ਨੇ ਪਹਿਲੀ ਵਾਰ ਯੂ. ਈ. ਐਫ. ਏ. ਚੈਂਪੀਅਨਜ਼ ਲੀਗ ਦਾ ਖਿਤਾਬ ਜਿੱਤਿਆ <br/>
Ad Position 24