19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਵਿਨੀਪੈਗ ਪਹੁੰਚਣ 'ਤੇ ਕਾਂਗਰਸੀ ਆਗੂ ਨਵਦੀਪ ਸਿੰਘ ਬੱਬੂ ਬਰਾੜ ਦਾ ਪਾਰਟੀ ਵਰਕਰਾਂ ਨੇ ਕੀਤਾ ਸਵਾਗਤ

Ad Position 21
No active advertisement
<br/> 31-08-2025
ਵਿਨੀਪੈਗ, 30 ਅਗਸਤ (ਵਰਿੰਦਰ ਸਿੰਘ ਰੰਧਾਵਾ)-ਬੀਤੇ ਦਿਨੀਂ ਆਪਣੀ ਕੈਨੇਡਾ ਫੇਰੀ ਦੌਰਾਨ ਸਵਰਗਵਾਸੀ ਸਰਦਾਰ ਅਵਤਾਰ ਸਿੰਘ ਬਰਾੜ ਸਾਬਕਾ ਸਿੱਖਿਆ ਮੰਤਰੀ ਪੰਜਾਬ ਦੇ ਸਪੁੱਤਰ ਨਵਦੀਪ ਸਿੰਘ ਉਰਫ਼ ਬੱਬੂ ਬਰਾੜ ਮÏਜੂਦਾ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ ਫਰੀਦਕੋਟ ਉਚੇਚੇ ਤੌਰ 'ਤੇ ਵਿਨੀਪੈਗ ਪਹੁੰਚੇ | ਉਹਨਾਂ ਦੇ ਚਾਹੁਣ ਵਾਲਿਆਂ ਤੇ ਕਾਂਗਰਸੀ ਪਾਰਟੀ ਦੇ ਵਰਕਰਾਂ ਵਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਕਾਂਗਰਸੀ ਵਰਕਰਾਂ ਵਲੋਂ ਇਕ ਮਿਲਣੀ ਸਮਾਗਮ ਵੀ ਕਰਵਾਇਆ ਗਿਆ | ਜਿੱਥੇ ਬੱਬੂ ਬਰਾੜ ਵਲੋਂ ਪੰਜਾਬ ਦੇ ਵੱਖ-ਵੱਖ ਰਾਜਸੀ ਅਤੇ ਸਿਆਸੀ ਮੁੱਦਿਆਂ 'ਤੇ ਖੁੱਲ ਕੇ ਚਰਚਾ ਕੀਤੀ ਓਥੇ ਹੀ ਉਹਨਾਂ ਕਿਹਾ ਕਿ ਜੇਕਰ 2027 'ਚ ਕਾਂਗਰਸ ਪਾਰਟੀ ਸੱਤਾ 'ਚ ਆਉਂਦੀ ਹੈ ਤਾਂ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਫੇਰੀ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਵਿਸ਼ੇਸ਼ ਤÏਰ 'ਤੇ ਹੱਲ ਕਰਨ ਦੇ ਯਤਨ ਕੀਤੀ ਜਾਣਗੇ | ਇਸ ਮਿਲਣੀ ਦÏਰਾਨ ਜਿੱਥੇ ਵੱਡੀ ਗਿਣਤੀ 'ਚ ਫਰੀਦਕੋਟ ਦੇ ਕਾਂਗਰਸੀ ਹਾਜ਼ਰ ਸਨ ਓਥੇ ਹੀ ਕਾਰੋਬਾਰੀ ਰਾਜ ਮਾਨ, ਲੇਖਕ ਸੁਖਵੰਤ ਕਿੰਗਰਾ, ਮਨਦੀਪ ਬਰਾੜ, ਸਿਕੰਦਰ ਸਿੰਘ ਮੜਕ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ, ਗੁਰਭਜਨ ਸਿੰਘ ਸੰਧੂ ਪ੍ਰਧਾਨ ਇੰਟੇਕ ਫਰੀਦਕੋਟ ਆਦਿ ਨੇ ਵੀ ਉਚੇਚੇ ਤÏਰ ਤੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਐਡੀਲੇਡ 'ਚ ਇਕ ਭਿਆਨਕ ਹਾਦਸੇ 'ਚ ਪੰਜਾਬੀ ਦੀ ਮੌਤ ਅਗਲੀ ਖ਼ਬਰ ਭਾਰਤ ਨਾਲ ਸਾਰੇ ਲੰਬਿਤ ਮੁੱਦਿਆਂ 'ਤੇ ਮਾਣ ਤੇ ਸਤਿਕਾਰ ਨਾਲ ਗੱਲਬਾਤ ਕਰਨ ਲਈ ਤਿਆਰ-ਪਾਕਿ
Ad Position 24