19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਅਮਰੀਕਾ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਅੱਗ ਬੁਝਾਊ ਅਮਲੇ ਦੇ 2 ਮੁਲਾਜ਼ਮ ਗਿ੍ਫਤਾਰ

Ad Position 21
No active advertisement
ਅਜੀਤ ਡੈਸਕ 31-08-2025

ਸੈਕਰਾਮੈਂਟੋ, 30 ਅਗਸਤ (ਹੁਸਨ ਲੜੋਆ ਬੰਗਾ)-ਬਾਰਡਰ ਪੈਟਰੋਲ ਏਜੰਟਾਂ ਵੱਲੋਂ ਅੱਗ ਬੁਝਾਊ ਅਮਲੇ ਦੇ 2 ਮੁਲਾਜ਼ਮਾਂ ਨੂੰ ਗਿ੍ਫਤਾਰ ਕਰ ਲੈਣ ਦੀ ਖਬਰ ਹੈ ਜੋ ਅਮਰੀਕਾ 'ਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਸਨ | ਉਨਾਂ ਨੂੰ ਉਸ ਸਮੇਂ ਗਿ੍ਫਤਾਰ ਕਰ ਲਿਆ ਗਿਆ ਜਦੋਂ ਉਹ ਵਾਸ਼ਿੰਗਟਨ ਰਾਜ 'ਚ ਲੱਗੀ ਭਿਆਨਕ ਅੱਗ ਉਪਰ ਕਾਬੂ ਪਾਉਣ ਲਈ ਜਦੋ ਜਹਿਦ ਕਰ ਰਹੇ ਸਨ¢ ਯੂ.ਐਸ. ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (ਸੀ.ਬੀ.ਪੀ.) ਨੇ ਜਾਰੀ ਇਕ ਬਿਆਨ 'ਚ ਕਿਹਾ ਕਿ ਜਾਂਚ ਪੜਤਾਲ ਉਪਰੰਤ ਪਤਾ ਲੱਗਾ ਹੈ ਕਿ ਅੱਗ ਬੁਝਾਊ ਅਮਲੇ ਦੇ ਇਹ 2 ਮੁਲਾਜ਼ਮ ਅਮਰੀਕਾ 'ਚ ਨਿਯਮਾਂ ਦੀ ਉਲੰਘਣਾ ਕਰਕੇ ਰਹਿ ਰਹੇ ਹਨ ਤੇ ਉਨਾਂ ਨੂੰ ਅਮਰੀਕਾ 'ਚ ਰਹਿਣ ਦਾ ਕਾਨੂੰਨੀ ਅਧਿਕਾਰ ਨਹੀਂ ਹੈ | ਇਨਾਂ 'ਚੋਂ ਇਕ ਵਿਰੁੱਧ ਤਾਂ ਪਹਿਲਾਂ ਹੀ ਦੇਸ਼ ਨਿਕਾਲੇ ਦੇ ਆਦੇਸ਼ ਜਾਰੀ ਕੀਤੇ ਗਏ ਸਨ | ਸੀ.ਬੀ.ਪੀ. ਨੇ ਕਿਹਾ ਹੈ ਕਿ ਦੋਨਾਂ ਨੂੰ ਗਿ੍ਫਤਾਰ ਕਰਕੇ ਕੈਨੇਡਾ ਦੀ ਸਰਹੱਦ ਨੇੜੇ ਬੈਲਿੰਘਮ ਸਟੇਸ਼ਨ 'ਤੇ ਰੱਖਿਆ ਗਿਆ ਹੈ | ਉੱਤਰ ਪੱਛਮੀ ਵਾਸ਼ਿੰਗਟਨ 'ਚ ਬੀਅਰ ਗੁਲਚ ਵਿਖੇ ਲੱਗੀ ਅੱਗ ਨੂੰ ਬੁਝਾਉਣ 'ਚ ਲੱਗੇ ਅਧਿਕਾਰੀਆਂ ਨੇ ਕਿਹਾ ਹੈ ਕਿ ਉਹ ਬਾਰਡਰ ਪੈਟਰੋਲ ਵੱਲੋਂ ਕੀਤੀ ਕਾਰਵਾਈ ਤੋਂ ਵਾਕਿਫ ਹਨ | ਅਧਿਕਾਰੀਆਂ ਅਨੁਸਾਰ ਅੱਗ ਉਪਰ ਕਾਬੂ ਪਾਉਣ ਦਾ ਕੰਮ ਨਿਰਵਿਘਨ ਜਾਰੀ ਹੈ ਤੇੇ ਬਾਰਡਰ ਪੈਟਰੋਲ ਦੀ ਕਾਰਵਾਈ ਨਾਲ ਅੱਗ ਬੁਝਾਉਣ ਦੇ ਕੰਮ 'ਚ ਕੋਈ ਵਿਘਨ ਨਹੀਂ ਪਿਆ |


Ad Position 22
No active advertisement
ਪਿਛਲੀ ਖ਼ਬਰ ਬੈਂਗਲੁਰੂ ਭਾਜੜ ਹਾਦਸੇ ਦੇ ਪੀੜਤ ਪਰਿਵਾਰਾਂ ਦੀ ਮਦਦ ਕਰੇਗਾ ਆਰ.ਸੀ.ਬੀ. ਕੇਅਰਜ਼ ਅਗਲੀ ਖ਼ਬਰ ਐਡੀਲੇਡ 'ਚ ਇਕ ਭਿਆਨਕ ਹਾਦਸੇ 'ਚ ਪੰਜਾਬੀ ਦੀ ਮੌਤ
Ad Position 24