19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੈਲਗਰੀ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਚੇਅਰਮੈਨ ਤੇ ਗਲੋਬਲ ਅੰਬੈਸਡਰ ਕੁਲਵੰਤ ਸਿੰਘ ਧਾਲੀਵਾਲ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 31-08-2025

ਕੈਲਗਰੀ, 30 ਅਗਸਤ (ਜਸਜੀਤ ਸਿੰਘ ਧਾਮੀ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਚੇਅਰਮੈਨ ਤੇ ਗਲੋਬਲ ਅੰਬੈਸਡਰ ਕੁਲਵੰਤ ਸਿੰਘ ਧਾਲੀਵਾਲ ਦਾ ਕੈਲਗਰੀ ਪਹੁੰਚਣ 'ਤੇ ਉਨਾਂ ਵੱਲੋ ਮਨੁੱਖਤਾ ਲਈ ਨਿਭਾਈਆ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆ ਸੰਸਦ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਤੇ ਸੰਸਦ ਮੈਂਬਰ ਦਲਵਿੰਦਰ ਸਿੰਘ ਗਿੱਲ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨਾਂ ਦੱਸਿਆ ਕਿ ਕੁਲਵੰਤ ਸਿੰਘ ਧਾਲੀਵਾਲ ਨੂੰ ਚੇਨਈ ਯੂਨੀਵਰਸਿਟੀ ਵੱਲੋਂ ਡਾਕਟਰੇਟ ਦੀ ਉਪਾਧੀ ਪ੍ਰਦਾਨ ਕੀਤੀ ਹੋਈ ਹੈ | ਉਨਾਂ ਦੱਸਿਆ ਕਿ ਵਰਲਡ ਕੈਂਸਰ ਕੇਅਰ ਇਕ ਅੰਤਰਰਾਸ਼ਟਰੀ ਚੈਰੀਟੇਬਲ ਸੰਸਥਾ ਹੈ ਜੋ ਕੈਂਸਰ ਜਾਗਰੂਕਤਾ, ਸ਼ੁਰੂਆਤੀ ਖੋਜ ਤੇ ਮੁਫ਼ਤ ਕੈਂਸਰ ਸਕ੍ਰੀਨਿੰਗ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਹੈ, ਖਾਸ ਕਰਕੇ ਪੰਜਾਬ ਸਮੇਤ ਪੇਂਡੂ ਅਤੇ ਪਛੜੇ ਖੇਤਰਾਂ ਵਿੱਚ ਆਪਣੀਆ ਸੇਵਾਵਾਂ ਨਿਭਾ ਰਹੀ ਹੈ | ਧਾਲੀਵਾਲ ਦੀ ਅਗਵਾਈ ਹੇਠ, ਸੰਸਥਾ ਨੇ ਆਪਣੀ ਵਿਸ਼ਵਵਿਆਪੀ ਪਹੁੰਚ ਦਾ ਵਿਸਥਾਰ ਕੀਤਾ ਹੈ, ਇਹ ਯਕੀਨੀ ਬਣਾਉਂਦੇ ਹੋਏ ਕਿ ਜੀਵਨ-ਰੱਖਿਅਕ ਸਿਹਤ ਸੇਵਾਵਾਂ ਉਨ੍ਹਾਂ ਲੋਕਾਂ ਤੱਕ ਪਹੁੰਚ ਜਾਣ ਜਿਨ੍ਹਾਂ ਨੂੰ ਉਨ੍ਹਾਂ ਦੀ ਸਭ ਤੋਂ ਵੱਧ ਲੋੜ ਹੈ | ਅਸੀ ਕੁਲਵੰਤ ਸਿੰਘ ਧਾਲੀਵਾਲ ਦੀ ਫੇਰੀ ਦੀ ਦਿਲੋਂ ਕਦਰ ਕਰਦੇ ਹਾਂ ਅਤੇ ਕੈਂਸਰ ਵਿਰੁੱਧ ਲੜਾਈ 'ਚ ਸਿੱਖਿਆ, ਰੋਕਥਾਮ ਤੇ ਕਮਿਊਨਿਟੀ-ਅਧਾਰਤ ਦੇਖਭਾਲ ਨੂੰ ਅੱਗੇ ਵਧਾਉਣ ਲਈ ਵਰਲਡ ਕੈਂਸਰ ਕੇਅਰ ਦੇ ਮਿਸ਼ਨ ਪ੍ਰਤੀ ਉਨ੍ਹਾਂ ਦੀ ਅਣਥੱਕ ਵਚਨਬੱਧਤਾ ਦੀ ਸ਼ਾਲਾਘਾ ਕਰਦਾ ਹਾਂ | ਇਸ ਸਮੇਂ ਹੋਰਨਾਂ ਤੋ ਇਲਾਵਾ ਡਾ. ਜਸਵਿੰਦਰ ਸਿੰਘ ਬਰਾੜ, ਪਰਮੀਤ ਸਿੰਘ ਬੋਪਾਰਾਏ ਵਿਧਾਇਕ, ਪਰਮਵੀਰ ਸਿੰਘ ਬਾਠ, ਕੁਲਦੀਪ ਸਿੰਘ, ਰਾਜਾ ਗਿੱਲ, ਸੁਖਬੀਰ ਸੰਧੂ ਮੱਤਾ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੈਮੋਕਰੇਟਸ ਵਲੋਂ ਟਰੰਪ 'ਤੇ ਰੂਸ ਤੋਂ ਤੇਲ ਦਰਾਮਦ ਕਰਨ ਦੇ ਮਾਮਲੇ 'ਚ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਅਗਲੀ ਖ਼ਬਰ ਟਰੰਪ ਨੇ ਸਾਬਕਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਲਈ ਗੁਪਤ ਸੇਵਾ ਸੁਰੱਖਿਆ ਕੀਤੀ ਰੱਦ
Ad Position 24