ਲੰਡਨ, 31 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਹਾਈ ਕਮਿਸ਼ਨ ਲੰਡਨ ਵਲੋਂ ਆਜ਼ਾਦੀ ਦਿਵਸ ਸੰਬੰਧੀ ਸਾਲਾਨਾ ਸਮਾਗਮ ਹੇਜ਼ ਵਿਖੇ ਕਰਵਾਇਆ ਗਿਆ, ਜਿਸ ਵਿਚ 15000 ਤੋਂ ਵੱਧ ਭਾਰਤੀ ਮੂਲ ਦੇ ਲੋਕਾਂ ਨੇ ਸ਼ਿਰਕਤ ਕੀਤੀ ¢ ਇਸ ਮੌਕੇ ਭਾਰਤੀ ਸੱਭਿਆਚਾਰ ਦੀਆਂ ਝਲਕੀਆਂ ਪੇਸ਼ ਕੀਤੀਆਂ ਗਈਆਂ ¢ ਵੱਖ-ਵੱਖ ਰਾਜਾਂ ਦੇ ਨਿ੍ਤ, ਪਹਿਰਾਵੇ ਅਤੇ ਖਾਣੇ ਲੋਕਾਂ ਦੀ ਖਿੱਚ ਦਾ ਕੇਂਦਰ ਬਣੇ ¢ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੁਰਾਏਸਵਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਭਾਰਤ ਵਿਸ਼ਵ ਵਿਚ ਮਹੱਤਵਪੂਰਨ ਸਥਾਨ ਰੱਖਦਾ ਹੈ ¢ ਉਨ੍ਹਾਂ ਭਾਰਤ ਦੀ ਮਜ਼ਬੂਤੀ ਲਈ ਪ੍ਰਵਾਸੀ ਭਾਰਤੀਆਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ¢ ਸਾਬਕਾ ਐਮ.ਪੀ. ਵਰਿੰਦਰ ਸ਼ਰਮਾ ਨੇ ਕਿਹਾ ਕਿ ਭਾਰਤ ਅਤੇ ਯੂ.ਕੇ. ਦੇ ਆਪਸੀ ਸੰਬੰਧ ਬਹੁਤ ਮਜ਼ਬੂਤ ਹਨ ¢ ਦੋਵੇਂ ਦੇਸ਼ ਹਰ ਖੇਤਰ 'ਚ ਅੱਗੇ ਵਧ ਰਹੇ ਹਨ ¢ ਉਨ੍ਹਾਂ ਕਿਹਾ ਕਿ ਭਾਰਤ ਅੱਜ ਤੀਜੀ ਵੱਡੀ ਅਰਥਵਿਵਸਥਾ ਹੈ, ਸਾਡੇ ਲੋਕਤੰਤਰ ਅਤੇ ਆਜ਼ਾਦੀ ਨੂੰ ਕਾਇਮ ਰੱਖਣ ਦੀ ਹੁਣ ਜ਼ਿੰਮੇਵਾਰੀ ਨੌਜਵਾਨਾਂ ਦੀ ਹੈ ¢ ਲਾਰਡ ਰੰਮੀ ਰੇਂਜ਼ਰ ਨੇ ਕਿਹਾ ਕਿ ਭਾਰਤ ਅੱਜ ਦੁਨੀਆ ਦੀ ਵੱਡੀ ਤਾਕਤ ਹੈ ¢ ਸਟੇਜ ਦੀ ਕਾਰਵਾਈ ਬਲਜਿੰਦਰ ਸਿੰਘ ਰਾਠੌਰ ਅਤੇ ਪੇਸ਼ਕਾਰੀ ਰਵੀ ਸ਼ਰਮਾ ਨੇ ਨਿਭਾਈ ¢