20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸੋਨੂੰ ਸੂਦ, ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਐਮੀ ਵਿਰਕ ਤੇ ਹੋਰ ਅਦਾਕਾਰ ਹੜ੍ਹ ਰਾਹਤ ਕਾਰਜਾਂ ਲਈ ਅੱਗੇ ਆਏ <br/>

Ad Position 21
No active advertisement
ਅਜੀਤ ਡੈਸਕ 02-09-2025
ਚੰਡੀਗੜ੍ਹ, 1 ਸਤੰਬਰ (ਏਜੰਸੀ)- ਪ੍ਰਸਿੱਧ ਅਦਾਕਾਰ ਸੋਨੂੰ ਸੂਦ, ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਐਮੀ ਵਿਰਕ ਅਤੇ ਹੋਰ ਹਸਤੀਆਂ ਪੰਜਾਬ 'ਚ ਜਾਰੀ ਹੜ੍ਹਾਂ ਦਰਮਿਆਨ ਬਣੇ ਹਾਲਾਤ ਦੇ ਮੱਦੇਨਜ਼ਰ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ | ਇਨ੍ਹਾਂ ਤੋਂ ਇਲਾਵਾ ਗਾਇਕ ਕਰਨ ਔਜਲਾ, ਰਣਜੀਤ ਬਾਵਾ, ਇੰਦਰਜੀਤ ਨਿੱਕੂ ਤੇ ਸੁਨੰਦਾ ਸ਼ਰਮਾ ਵੀ ਰਾਹਤ ਕਾਰਜਾਂ 'ਚ ਸੇਵਾਵਾਂ ਨਿਭਾ ਰਹੇ ਹਨ | ਗਾਇਕ ਸਤਿੰਦਰ ਸਰਤਾਜ ਅਤੇ ਜਸਬੀਰ ਜੱਸੀ ਪਹਿਲਾਂ ਹੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰਨ ਲਈ ਕੰਮ ਕਰ ਰਹੇ ਹਨ | ਅਦਾਕਾਰ ਸੰਜੇ ਦੱਤ ਨੇ ਪੰਜਾਬ ਵਿਚ ਹੜ੍ਹਾਂ ਨੂੰ 'ਸੱਚਮੁੱਚ ਦਿਲ ਤੋੜਨ ਵਾਲਾ' ਕਿਹਾ ਹੈ ਅਤੇ ਸਹਾਇਤਾ ਦਾ ਵਾਅਦਾ ਕੀਤਾ ਹੈ | ਦੱਤ ਨੇ ਇੰਸਟਾਗ੍ਰਾਮ 'ਤੇ ਕਿਹਾ ਕਿ ਪੰਜਾਬ 'ਚ ਹੜ੍ਹਾਂ ਕਾਰਨ ਹੋਈ ਤਬਾਹੀ ਸੱਚਮੁੱਚ ਦਿਲ ਤੋੜਨ ਵਾਲੀ ਹੈ | ਮੈਂ ਹਰ ਸੰਭਵ ਤਰੀਕੇ ਨਾਲ ਸਮਰਥਨ ਕਰਾਂਗਾ | ਬਾਬਾ ਜੀ ਪੰਜਾਬ ਵਿਚ ਸਾਰਿਆਂ ਨੂੰ ਆਸ਼ੀਰਵਾਦ ਦੇਣ ਅਤੇ ਉਨ੍ਹਾਂ ਦੀ ਰੱਖਿਆ ਕਰਨ | ਅਦਾਕਾਰ ਤੇ ਫਿਲਮ ਨਿਰਮਾਤਾ ਸੋਨੰੂ ਸੂਦ ਨੇ ਕਿਹਾ ਕਿ ਮੈਂ ਪੰਜਾਬ ਦੇ ਨਾਲ ਖੜ੍ਹਾ ਹਾਂ, ਇਨ੍ਹਾਂ ਵਿਨਾਸ਼ਕਾਰੀ ਹੜ੍ਹਾਂ ਤੋਂ ਪ੍ਰਭਾਵਿਤ ਕੋਈ ਵੀ ਵਿਅਕਤੀ ਇਕੱਲਾ ਨਹੀਂ ਹੈ | ਅਸੀਂ ਸਾਰੇ ਇਕੱਠੇ ਮਿਲ ਕੇ ਹਰ ਵਿਅਕਤੀ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ 'ਚ ਮਦਦ ਕਰਾਂਗੇ | ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੈ ਤਾਂ ਕਿਰਪਾ ਕਰਕੇ ਸੁਨੇਹਾ ਭੇਜਣ ਤੋਂ ਸੰਕੋਚ ਨਾ ਕਰੋ, ਅਸੀਂ ਤੁਹਾਡੇ ਤੱਕ ਪਹੁੰਚਣ ਅਤੇ ਹਰ ਸੰਭਵ ਤਰੀਕੇ ਨਾਲ ਸਹਾਇਤਾ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੇ | ਪੰਜਾਬ ਮੇਰੀ ਆਤਮਾ ਹੈ ਚਾਹੇ ਇਸ ਦੇ ਲਈ ਸਭ ਕੁਝ ਕੁਰਬਾਨ ਹੋ ਜਾਏ, ਮੈਂ ਪਿੱਛੇ ਨਹੀਂ ਹਟਾਂਗਾ | ਉਨ੍ਹਾਂ ਕਿਹਾ ਕਿ ਅਸੀਂ ਪੰਜਾਬੀ ਹਾਂ ਅਤੇ ਅਸੀਂ ਹਾਰ ਨਹੀਂ ਮੰਨਦੇ | ਸੂਦ ਨੇ ਕਿਹਾ ਕਿ ਉਸ ਦੀ ਭੈਣ ਮਾਲਵਿਕਾ ਸੂਦ ਪਹਿਲਾਂ ਹੀ ਰਾਹਤ ਸਮੱਗਰੀ ਪ੍ਰਦਾਨ ਕਰ ਰਹੀ ਹੈ | ਦੋਸਾਂਝ ਨੇ ਗੈਰ-ਸਰਕਾਰੀ ਸੰਗਠਨਾਂ ਅਤੇ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰਦਾਸਪੁਰ ਅਤੇ ਅੰਮਿ੍ਤਸਰ 'ਚ 10 ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਗੋਦ ਲਿਆ ਹੈ | ਦੋਸਾਂਝ ਦੀ ਟੀਮ ਨੇ ਇੰਸਟਾਗ੍ਰਾਮ 'ਤੇ ਸੰਦੇਸ਼ ਸਾਂਝਾ ਕੀਤਾ ਕਿ ਉਹ ਤੁਰੰਤ ਰਾਹਤ ਪ੍ਰਦਾਨ ਕਰਨ 'ਤੇ ਕੰਮ ਕਰ ਰਹੀ ਹੈ | ਪਾਣੀ ਘੱਟਣ ਤੋਂ ਬਾਅਦ ਇਹ ਪ੍ਰਭਾਵਿਤ ਪਰਿਵਾਰਾਂ ਦੇ ਪੁਨਰਵਾਸ 'ਤੇ ਧਿਆਨ ਕੇਂਦਰਿਤ ਕਰੇਗੀ | ਗਿੱਪੀ ਗਰੇਵਾਲ ਨੇ ਅਜਨਾਲਾ ਵਿਚ ਹੜ੍ਹ ਪ੍ਰਭਾਵਿਤ ਖੇਤਰ 'ਚ ਪਸ਼ੂਆਂ ਲਈ ਸਾਈਲੇਜ ਦੇ ਟਰੱਕ ਭੇਜੇ | ਕਰਨ ਔਜਲਾ ਵੀ ਅੱਗੇ ਆਏ ਤੇ ਕਿਹਾ ਕਿ ਉਹ ਪ੍ਰਭਾਵਿਤ ਲੋਕਾਂ ਨੂੰ ਦਵਾਈਆਂ, ਕਿਸ਼ਤੀਆਂ, ਭੋਜਨ ਅਤੇ ਪਸ਼ੂਆਂ ਲਈ ਚਾਰੇ ਦੀ ਮਦਦ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਮੈਂ ਅਤੇ ਮੇਰੀ ਟੀਮ ਪੰਜਾਬ ਦੇ ਨਾਲ ਖੜ੍ਹੇ ਹਾਂ | ਐਮੀ ਵਿਰਕ ਨੇ ਕਿਹਾ ਕਿ ਉਹ ਅਤੇ ਉਸ ਦੀ ਟੀਮ 200 ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਕਰਨਗੇ | ਐਮੀ ਵਿਰਕ ਵਲੋਂ 'ਐਕਸ' ਤੇ ਸਾਂਝਾ ਕੀਤੇ ਸੰਦੇਸ਼ ਵਿਚ ਕਿਹਾ ਗਿਆ ਕਿ ਸਾਡੇ ਲੋਕਾਂ ਨੂੰ ਬਿਨਾਂ ਛੱਤ ਦੇ ਦੇਖ ਕੇ ਮੈਂ ਬਹੁਤ ਦੁਖੀ ਹੋ ਗਿਆ ਹਾਂ | ਆਰਾਮ ਅਤੇ ਸਥਿਰਤਾ ਲਿਆਉਣ ਦੇ ਸਾਡੇ ਛੋਟੇ ਜਿਹੇ ਯਤਨ 'ਚ ਅਸੀਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ 200 ਘਰ ਗੋਦ ਲੈ ਰਹੇ ਹਾਂ ਜਿਨ੍ਹਾਂ ਨੇ ਸਭ ਕੁਝ ਗੁਆ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਅਟਾਰਨੀ ਜਸਪ੍ਰੀਤ ਸਿੰਘ ਤੇ ਸਿੱਖ ਭਾਈਚਾਰੇ ਵਲੋਂ ਟਰੰਪ ਦੇ ਸੀਨੀਅਰ ਸਲਾਹਕਾਰ ਰਿਚਰਡ ਗ੍ਰੇਨੇਲ ਨਾਲ ਮੁਲਾਕਾਤ <br/> ਅਗਲੀ ਖ਼ਬਰ ਮਹਿਲਾ ਵਿਸ਼ਵ ਕੱਪ ਚੈਂਪੀਅਨ ਨੂੰ ਮਿਲੇਗੀ 40 ਕਰੋੜ ਰੁਪਏ ਦੀ ਪੁਰਸਕਾਰ ਰਾਸ਼ੀ <br/>
Ad Position 24