ਕੈਲਗਰੀ, 1 ਸਤੰਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਦੀ ਜਾਣੀ ਪਛਾਣੀ ਸ਼ਖ਼ਸੀਅਤ ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਦਾ ਯਤਨ ਕਰ ਰਹੀ ਜਸਪਿ੍ਆ ਜÏਹਲ ਨੇ ਵਾਰਡ ਨੰਬਰ 3 ਤੋਂ ਕੌਂਸਲਰ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ ¢ ਉਨ੍ਹਾਂ ਕਿਹਾ ਕਿ ਮੇਰੇ ਵਲੋਂ ਭਾਈਚਾਰੇ ਵਿਚ ਪਾਏ ਯੋਗਦਾਨ ਅਤੇ ਵੱਖ-ਵੱਖ ਸੰਸਥਾਵਾਂ ਨਾਲ ਕੀਤੇ ਵਲੰਟੀਅਰ ਕੰਮਾਂ ਕਰਕੇ ਵੋਟਰ ਤੇ ਮੇਰੇ ਸਹਿਯੋਗੀ ਮੇਰਾ ਸਾਥ ਜ਼ਰੂਰ ਦੇਣਗੇ ¢ ਕੈਲਗਰੀ ਨਗਰ ਕੌਂਸਲ ਦੀਆਂ ਚੋਣਾਂ 20 ਅਕਤੂਬਰ ਨੂੰ ਹੋ ਰਹੀਆਂ ਹਨ ¢ ਇਹ ਇਲਾਕਾ ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲਾ ਹੈ, ਜਿਥੇ ਬਹੁ ਗਿਣਤੀ ਪੰਜਾਬੀ ਮੂਲ ਦੇ ਕਾਰੋਬਾਰੀ ਲੋਕ ਰਹਿੰਦੇ ਹਨ |