27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪਾਕਿ 'ਚ ਆਏ ਹੜ੍ਹਾਂ ਨੂੰ ਰੱਖਿਆ ਮੰਤਰੀ ਨੇ ਦੱਸਿਆ 'ਅੱਲ੍ਹਾ ਦੀ ਰਹਿਮਤ' <br/>

Ad Position 21
No active advertisement
ਅਜੀਤ ਡੈਸਕ 03-09-2025
ਅੰਮਿ੍ਤਸਰ, 2 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਹੜ੍ਹਾਂ ਨੂੰ ਲੈ ਕੇ ਪਾਕਿ ਦੇ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਨੇ ਇਕ ਵਿਵਾਦਪੂਰਨ ਬਿਆਨ ਜਾਰੀ ਕਰਦਿਆਂ ਇਨ੍ਹਾਂ ਹੜ੍ਹਾਂ ਨੂੰ 'ਅੱਲ੍ਹਾ ਦੀ ਰਹਿਮਤ' ਦੱਸਿਆ ਹੈ | ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਜ਼ਰੀਏ ਅੱਲ੍ਹਾ ਨੇ ਸਾਡੇ ਪਾਕਿਸਤਾਨੀਆਂ 'ਤੇ ਆਪਣੀ ਰਹਿਮਤ ਵਿਖਾਈ ਹੈ ਤੇ ਅੱਲ੍ਹਾ ਨੇ ਪਾਣੀ ਦਾ ਇਹ ਤੋਹਫ਼ਾ ਸਾਡੇ ਲੋਕਾਂ ਨੂੰ ਬਚਾਉਣ ਲਈ ਦਿੱਤਾ ਹੈ | ਉਨ੍ਹਾਂ ਨੇ ਸਲਾਹ ਦਿੱਤੀ ਕਿ ਲੋਕਾਂ ਨੂੰ ਸੜਕਾਂ 'ਤੇ ਉਤਰ ਕੇ ਵਿਰੋਧ ਕਰਨ ਦੀ ਬਜਾਏ ਇਸ ਪਾਣੀ ਨੂੰ ਆਪਣੇ ਘਰਾਂ 'ਚ ਬਾਲਟੀਆਂ ਅਤੇ ਟੱਬਾਂ ਵਿਚ ਸੁਰੱਖਿਅਤ ਢੰਗ ਨਾਲ ਸਟੋਰ ਕਰਨਾ ਚਾਹੀਦਾ ਹੈ | ਰੱਖਿਆ ਮੰਤਰੀ ਦੇ ਇਸ ਬਿਆਨ ਨੇ ਪਾਕਿ 'ਚ ਇਕ ਵੱਡਾ ਰਾਜਨੀਤਿਕ ਵਿਵਾਦ ਪੈਦਾ ਕਰ ਦਿੱਤਾ ਹੈ | ਵਿਰੋਧੀ ਪਾਰਟੀਆਂ ਨੇ ਇਸ ਨੂੰ ਬੇਤੁਕਾ ਅਤੇ ਅਸੰਵੇਦਨਸ਼ੀਲ ਬਿਆਨ ਦੱਸਦਿਆਂ ਪਾਕਿ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਲੋਕਾਂ ਦੀ ਮਦਦ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ ਅਤੇ ਅਜਿਹੇ ਬੇਤੁਕੇ ਤੇ ਦੇਸ਼ ਨੂੰ ਸ਼ਰਮਸਾਰ ਕਰ ਦੇਣ ਵਾਲੇ ਬਿਆਨ ਨਹੀਂ ਦੇਣੇ ਚਾਹੀਦੇ ਜੋ ਦੁੱਖ ਨੂੰ ਵਧਾਉਣ | ਵਿਰੋਧੀ ਪਾਰਟੀਆਂ ਨੇ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੇ ਦੁੱਖਾਂ ਪ੍ਰਤੀ ਅੱਖਾਂ ਮੀਟ ਰਹੀ ਹੈ ਅਤੇ ਅਜਿਹੇ ਬਿਆਨ ਸਿਰਫ਼ ਆਪਣੀ ਅਸਫਲਤਾ ਨੂੰ ਛੁਪਾਉਣ ਦੀ ਕੋਸ਼ਿਸ਼ ਹਨ | ਦੱਸਣਯੋਗ ਹੈ ਕਿ ਪਾਕਿ 'ਚ ਹੁਣ ਤਕ ਬਾਰਿਸ਼ਾਂ ਅਤੇ ਹੜ੍ਹਾਂ ਕਾਰਨ ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 1500 ਤੋਂ ਵੱਧ ਲੋਕ ਜ਼ਖਮੀ ਹੋਏ ਹਨ |

Ad Position 22
No active advertisement
ਪਿਛਲੀ ਖ਼ਬਰ ਕੈਲੀਫੋਰਨੀਆ ਕਬੱਡੀ ਫੈੱਡਰੇਸ਼ਨ ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਲਈ 21 ਲੱਖ ਰੁਪਏ ਦੀ ਰਾਹਤ ਸਮੱਗਰੀ ਭੇਜੇਗੀ-ਤੀਰਥ ਸਿ... ਅਗਲੀ ਖ਼ਬਰ ਇਟਲੀ 'ਚ ਰਾਣਾ ਗੁਰਜੀਤ ਸਿੰਘ ਨੇ ਪੰਜਾਬੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪ੍ਰੇਰਿਤ ਕੀਤਾ <br/>
Ad Position 24