ਲੰਡਨ, 3 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ¢ ਭਾਈ ਜਤਿੰਦਰ ਸਿੰਘ ਨੇ ਕਿਹਾ ਸੰਤ ਬਾਬਾ ਬਲਜਿੰਦਰ ਸਿੰਘ ਵੱਲੋਂ ਗੁਰਬਾਣੀ ਨੂੰ ਡਿਜੀਟਲ ਮਾਧਿਅਮ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਤਿਆਰ ਕੀਤਾ ਈਸ਼ਰ ਮਾਈਕਰੋ ਮੀਡੀਆ ਕÏਮ ਲਈ ਵੱਡੀ ਦੇਣ ਹੈ ¢ ਅੱਜ ਦੇ ਇੰਟਰਨੈੱਟ ਦੇ ਯੁੱਗ ਅੰਦਰ ਉਨ੍ਹਾਂ ਦੀ ਇਸ ਦੇਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ¢ ਬਾਬਾ ਬਲਜਿੰਦਰ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਮਹਾਂਪੁਰਸ਼ਾਂ ਦੇ ਜਾਣ ਨਾਲ ਸਿੱਖ ਕÏਮ ਨੂੰ ਵੱਡਾ ਘਾਟਾ ਪਿਆ ਹੈ ¢