ਨਿਊਯਾਰਕ/ਵਾਸ਼ਿੰਗਟਨ, 4 ਸਤੰਬਰ (ਪੀ.ਟੀ.ਆਈ.)-ਟਰੰਪ ਪ੍ਰਸ਼ਾਸਨ ਨੇ ਟੈਰਿਫ ਸੰਬੰਧੀ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣÏਤੀ ਦਿੱਤੀ ਹੈ | ਸੁਣਵਾਈ ਦÏਰਾਨ, ਟਰੰਪ ਪ੍ਰਸ਼ਾਸਨ ਭਾਰਤ 'ਤੇ ਲਗਾਏ ਗਏ ਟੈਰਿਫਾਂ ਨੂੰ ਜਾਇਜ਼ ਠਹਿਰਾਉਣ ਲਈ ਅਜੀਬ ਦਲੀਲਾਂ ਦਿੰਦੇ ਕਿਹਾ ਕਿ ਭਾਰਤ ਸਮੇਤ ਹੋਰ ਦੇਸ਼ਾਂ 'ਤੇ ਟੈਰਿਫ ਘਟਾਉਣ ਨਾਲ, ਅਮਰੀਕਾ ਨੂੰ ਦੂਜੇ ਦੇਸ਼ਾਂ ਤੋਂ ਬਦਲੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਇਹ ਵੀ ਕਿਹਾ ਗਿਆ ਹੈ ਕਿ ਇਸ ਨਾਲ ਦੁਨੀਆ 'ਚ ਸ਼ਾਂਤੀ ਸਥਾਪਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਵੀ ਝਟਕਾ ਲੱਗੇਗਾ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਹਾਲ ਹੀ 'ਚ ਭਾਰਤ ਨੂੰ ਯੂਕਰੇਨ ਯੁੱਧ ਨਾਲ ਸਬੰਧਤ ਮਾਮਲਿਆਂ ਨਾਲ ਨਜਿੱਠਣ ਲਈ ਰੂਸੀ ਤੇਲ ਦੀ ਖਰੀਦ 'ਤੇ ਟੈਰਿਫ ਲਗਾਉਣ ਦੀ ਇਜਾਜ਼ਤ ਦਿੱਤੀ ਹੈ | ਸੁਪਰੀਮ ਕੋਰਟ 'ਚ ਦਾਇਰ ਕੀਤੀ ਗਈ 251 ਪੰਨਿਆਂ ਦੀ ਅਪੀਲ 'ਚ, ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਰਾਸ਼ਟਰਪਤੀ ਨੇ ਹਾਲ ਹੀ 'ਚ ਰੂਸੀ ਊਰਜਾ ਉਤਪਾਦਾਂ ਦੀ ਖਰੀਦ ਲਈ ਭਾਰਤ ਵਿਰੁੱਧ ਆਈ.ਈ.ਈ.ਪੀ.ਏ. (ਇੰਟਰਨੈਸ਼ਨਲ ਐਮਰਜੈਂਸੀ ਇਕਨਾਮਿਕ ਪਾਵਰਜ਼ ਐਕਟ) ਟੈਰਿਫ ਨੂੰ ਅਧਿਕਾਰਤ ਕੀਤਾ ਹੈ, ਤਾਂ ਜੋ ਯੂਕਰੇਨ 'ਚ ਰੂਸ ਦੀ ਜੰਗ ਦੇ ਸੰਬੰਧ 'ਚ ਪਹਿਲਾਂ ਤੋਂ ਮÏਜੂਦ ਰਾਸ਼ਟਰੀ ਐਮਰਜੈਂਸੀ ਨਾਲ ਨਜਿੱਠਿਆ ਜਾ ਸਕੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਸ ਕਦਮ ਨੂੰ ਉਸ ਯੁੱਧਗ੍ਰਸਤ ਦੇਸ਼ 'ਚ ਸ਼ਾਂਤੀ ਲਈ ਉਨ੍ਹਾਂ ਦੇ ਯਤਨਾਂ ਦੇ ਇਕ ਮਹੱਤਵਪੂਰਨ ਪਹਿਲੂ ਵਜੋਂ ਦੇਖਿਆ ਜਾਣਾ ਚਾਹੀਦਾ ਹੈ |