ਮੁੰਬਈ, 5 ਸਤੰਬਰ (ਪੀ.ਟੀ.ਆਈ.)-ਮੁੰਬਈ ਪੁਲਿਸ ਨੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਤੇ ਉਸਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਵਿਰੁੱਧ 60 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ | ਇਕ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਦੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਸਰਕੂਲਰ ਜਾਰੀ ਕੀਤਾ ਗਿਆ ਕਿਉਂਕਿ ਇਹ ਜੋੜਾ ਅਕਸਰ ਅੰਤਰਰਾਸ਼ਟਰੀ ਯਾਤਰਾਵਾਂ ਕਰਦਾ ਹੈ | ਉਨ੍ਹਾਂ ਕਿਹਾ ਕਿ ਅਦਾਕਾਰਾ ਤੇ ਉਸਦੇ ਪਤੀ ਵਿਰੁੱਧ 14 ਅਗਸਤ ਨੂੰ ਜੁਹੂ ਪੁਲਿਸ ਸਟੇਸ਼ਨ 'ਚ ਇਕ ਵਪਾਰੀ ਨਾਲ ਕਰਜ਼ਾ-ਕਮ-ਨਿਵੇਸ਼ ਸÏਦੇ 'ਚ ਲਗਭਗ 60 ਕਰੋੜ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ 'ਚ ਕੇਸ ਦਰਜ ਕੀਤਾ ਗਿਆ ਸੀ | ਲੁੱਕਆਊਟ ਸਰਕੂਲਰ ਇਕ ਵਿਧੀ ਹੈ ਜੋ ਕਿਸੇ ਵਿਅਕਤੀ ਨੂੰ ਦੇਸ਼ ਛੱਡਣ ਤੋਂ ਰੋਕਣ ਜਾਂ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਲਈ ਵਰਤੀ ਜਾਂਦੀ ਹੈ |
ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ
ਅਜੀਤ ਡੈਸਕ
06-09-2025